ਪੁਲਸ ਨੇ ਨਸ਼ੀਲੇ ਪਦਾਰਥਾਂ ਸਣੇ 6 ਨੂੰ ਕੀਤਾ ਕਾਬੂ

10/18/2017 1:17:07 AM

ਅਬੋਹਰ(ਰਹੇਜਾ, ਸੁਨੀਲ)—ਥਾਣਾ ਬਹਾਵ ਵਾਲਾ ਦੀ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਅਫੀਮ ਸਣੇ 3 ਲੋਕਾਂ ਨੂੰ ਕਾਬੂ ਕਰ ਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਕ ਐੱਸ. ਆਈ. ਮੁਨਸ਼ੀ ਰਾਮ ਪੁਲਸ ਪਾਰਟੀ ਸਮੇਤ ਪਿੰਡ ਮੋਡੀਖੇੜਾ ਨੇੜੇ ਗਸ਼ਤ ਕਰ ਰਹੇ ਸੀ ਕਿ ਹਰਿਆਣਾ ਵੱਲੋਂ ਆ ਰਹੇ ਇਕ ਮੋਟਰਸਾਈਕਲ ਸਵਾਰ ਦੋ ਲੋਕਾਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਇਕ ਕਿਲੋ ਅਫੀਮ ਬਰਾਮਦ ਹੋਈ। ਕਾਬੂ ਕੀਤੇ ਦੋਸ਼ੀਆਂ ਦੀ ਪਛਾਣ ਸਾਹਿਬ ਸਿੰਘ ਪੁੱਤਰ ਹਰਦਮ ਸਿੰਘ ਵਾਸੀ ਪਿੰਡ ਬੀਰੂਵਾਲਾ ਗੂਡਾ ਜ਼ਿਲਾ ਸਿਰਸਾ ਤੇ ਬਲਕਰਨ ਸਿੰਘ ਪੁੱਤਰ ਅੰਗਰੇਜ਼ ਸਿੰਘ ਵਾਸੀ ਪਿੰਡ ਜੰਡਵਾਲਾ ਥਾਣਾ ਓਡਾ ਜ਼ਿਲਾ ਸਿਰਸਾ ਵਜੋਂ ਹੋਈ ਹੈ।
ਇਸੇ ਤਰ੍ਹਾਂ ਸਬ-ਇੰਸਪੈਕਟਰ ਰੰਗਦੇਵ ਨੇ ਪੁਲਸ ਪਾਰਟੀ ਸਣੇ ਪਿੰਡ ਬਜੀਦਪੁਰਾ ਦੇ ਨੇੜੇ ਗਸ਼ਤ ਦੌਰਾਨ ਸਾਹਮਣੇ ਤੋਂ ਪੈਦਲ ਆ ਰਹੇ ਇਕ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 700 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਕਾਬੂ ਕੀਤੇ ਦੋਸ਼ੀ ਦੀ ਪਛਾਣ ਲਖਵਿੰਦਰ ਸਿੰਘ ਉਰਫ ਟੋਨੀ ਪੁੱਤਰ ਹਰਪਾਲ ਸਿੰਘ ਵਾਸੀ ਬਹਾਦਰ ਖੇੜਾ ਥਾਣਾ ਸਦਰ ਵਜੋਂ ਹੋਈ ਹੈ।
ਥਾਣਾ ਸਦਰ ਪੁਲਸ ਫਾਜ਼ਿਲਕਾ ਨੇ ਪਿੰਡ ਬਨਵਾਲਾ ਹਨਵੰਤਾ ਵਿਚ ਇਕ ਵਿਅਕਤੀ ਨੂੰ 26 ਲਿਟਰ 430 ਐੱਮ. ਐੱਲ. ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ। 
ਪ੍ਰਾਪਤ ਜਾਣਕਾਰੀ ਅਨੁਸਾਰ ਐੱਚ. ਸੀ. ਲਖਵਿੰਦਰ ਸਿੰਘ 16 ਅਕਤੂਬਰ ਨੂੰ ਸਵੇਰੇ 11.55 ਵਜੇ ਜਦੋਂ ਪੁਲਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਤਾਂ ਪਿੰਡ ਬਨਵਾਲਾ ਹਨਵੰਤਾ ਨੇੜੇ ਗੁਪਤ ਸੂਚਨਾ ਮਿਲੀ ਕਿ ਮੇਜਰ ਸਿੰਘ ਵਾਸੀ ਪਿੰਡ ਮਹਾਲਮ (ਜਲਾਲਾਬਾਦ) ਨਾਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਦਾ ਆਦੀ ਹੈ, ਜਿਸ 'ਤੇ ਰੇਡ ਕੀਤੀ ਜਾਵੇ ਤਾਂ ਉਕਤ ਵਿਅਕਤੀ ਨੂੰ ਫੜਿਆ ਜਾ ਸਕਦਾ ਹੈ, ਇਸ 'ਤੇ ਪੁਲਸ ਨੇ ਰੇਡ ਕਰ ਕੇ ਉਕਤ ਵਿਅਕਤੀ ਕੋਲੋਂ ਨਾਜਾਇਜ਼ ਸ਼ਰਾਬ ਬਰਾਮਦ ਕਰ ਲਈ। ਪੁਲਸ ਨੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਤਲਵੰਡੀ ਭਾਈ ਦੀ ਪੁਲਸ ਨੇ ਇਕ ਵਿਅਕਤੀ ਤੋਂ ਅੰਗਰੇਜ਼ੀ ਤੇ ਦੇਸੀ ਸ਼ਰਾਬ ਦੀਆਂ 396 ਬੋਤਲਾਂ ਬਰਾਮਦ ਕੀਤੀਆਂ। ਪੁਲਸ ਮੁਖੀ ਹਰਪ੍ਰੀਤ ਸਿੰਘ ਵਿਰਕ ਨੇ ਦੱਸਿਆ ਕਿ ਸੂਚਨਾ ਮਿਲਣ 'ਤੇ ਏ. ਐੱਸ. ਆਈ. ਪਾਲ ਸਿੰਘ ਨੇ ਰਕਬਾ ਤਲਵੰਡੀ ਭਾਈ 'ਚ ਜਤਿੰਦਰ ਸਿੰਘ ਕੋਲੋਂ 396 ਅੰਗਰੇਜ਼ੀ ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆਂ। ਤਲਵੰਡੀ ਭਾਈ ਪੁਲਸ ਨੇ ਅਪਰਾਧ ਦੀ ਧਾਰਾ 61/01/14 ਅਧੀਨ ਮਾਮਲਾ ਦਰਜ ਕੀਤਾ ਹੈ।
ਪਿੰਡ ਪਿੱਪਲੀ ਦੇ ਏਰੀਆ ਵਿਚ ਪੁਲਸ ਨੇ ਇਕ ਵਿਅਕਤੀ ਨੂੰ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ, ਜਿਸਦੇ ਖਿਲਾਫ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਲੱਖੋ ਕੇ ਬਹਿਰਾਮ ਦੇ ਹੌਲਦਾਰ ਸੁਖਚੈਨ ਸਿੰਘ ਨੇ ਦੱਸਿਆ ਕਿ ਪਿੰਡ ਪਿੱਪਲੀ ਦੇ ਏਰੀਆ ਵਿਚ ਪੁਲਸ ਨੇ ਕਰਮ ਸਿੰਘ ਨੂੰ ਉਕਤ ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ, ਜਿਸਨੂੰ ਬਾਅਦ ਵਿਚ ਜ਼ਮਾਨਤ ਲੈ ਕੇ ਰਿਹਾਅ ਕਰ ਦਿੱਤਾ ਗਿਆ ਹੈ।


Related News