ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

10/18/2017 2:42:46 AM

ਤਲਵੰਡੀ ਸਾਬੋ(ਮੁਨੀਸ਼)-ਤਲਵੰਡੀ ਸਾਬੋ ਪੁਲਸ ਨੇ ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਨੂੰ ਹਰਿਆਣਾ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਹੌਲਦਾਰ ਸੁਰਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਤਲਵੰਡੀ ਸਾਬੋ ਦੇ ਸੰਗਤ ਰੋਡ 'ਤੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਕੀਤੀ ਹੋਈ ਸੀ ਕਿ ਇਸ ਦੌਰਾਨ ਪਿੰਡ ਸੰਗਤ ਵੱਲੋਂ ਬਿਨਾਂ ਨੰਬਰੀ ਮੋਟਰਸਾਈਕਲ 'ਤੇ ਦੋ ਨੌਜਵਾਨ ਆ ਰਹੇ ਸਨ, ਜਿਨ੍ਹਾਂ ਨੇ ਨਾਕਾ ਦੇਖ ਕੇ ਮੋਟਰਸਾਈਕਲ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਸ ਨੇ ਲਛਮਣ ਸਿੰਘ ਵਾਸੀ ਕੋਟਲੀ ਕਲਾਂ ਨੂੰ ਗ੍ਰਿਫਤਾਰ ਕਰ ਲਿਆ ਜਦ ਕਿ ਦੂਜਾ ਨਿਰਮਲ ਸਿੰਘ ਵਾਸੀ ਕੋਟਲੀ ਕਲਾਂ ਭੱਜਣ 'ਚ ਕਾਮਯਾਬ ਹੋ ਗਿਆ। ਪੁਲਸ ਨੇ ਮੋਟਰਸਾਈਕਲ ਤੋਂ 3 ਪੇਟੀਆਂ ਠੇਕਾ ਸ਼ਰਾਬ ਦੇਸੀ ਹਰਿਆਣਾ ਬਰਾਮਦ ਕੀਤੀਆਂ। ਪੁਲਸ ਨੇ ਦੋਵੇਂ ਕਥਿਤ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੂਜੇ ਮਾਮਲੇ 'ਚ ਹੌਲਦਾਰ ਹਰਦੀਪ ਸਿੰਘ ਨੇ ਪੁਲਸ ਪਾਰਟੀ ਸਮੇਤ ਤਲਵੰਡੀ ਸਾਬੋ ਦੀ ਰਾਮਾਂ ਰੋਡ 'ਤੇ  ਨਾਕਾ ਲਾਇਆ ਹੋਇਆ ਸੀ ਤਾਂ ਰਾਮਾਂ ਮੰਡੀ ਵੱਲੋਂ ਆ ਰਹੇ ਇਕ ਬਿਨਾਂ ਨੰਬਰੀ ਮੋਟਰਸਾਈਕਲ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 36 ਬੋਤਲਾਂ ਠੇਕਾ ਸ਼ਰਾਬ ਦੇਸੀ ਹਰਿਆਣਾ ਬਰਾਮਦ ਕੀਤੀ। ਪੁਲਸ ਪਾਰਟੀ ਨੇ ਮੋਟਰਸਾਈਕਲ ਅਤੇ ਸ਼ਰਾਬ ਆਪਣੇ ਕਬਜ਼ੇ 'ਚ ਲੈ ਕੇ ਕਥਿਤ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਥਿਤ ਮੁਲਜ਼ਮ ਦੀ ਪਛਾਣ ਬਲਵਿੰਦਰ ਸਿੰਘ ਵਾਸੀ ਭਾਗੀਵਾਂਦਰ ਵਜੋਂ ਹੋਈ।


Related News