10 ਗ੍ਰਾਮ ਚਿੱਟਾ, 642 ਬੋਤਲਾਂ ਸ਼ਰਾਬ ਸਣੇ 5 ਕਾਬੂ

10/18/2017 6:53:45 AM

ਸੰਗਰੂਰ(ਵਿਵੇਕ ਸਿੰਧਵਾਨੀ, ਗੋਇਲ)— 10 ਗ੍ਰਾਮ ਚਿੱਟੇ ਸਣੇ ਪੁਲਸ ਨੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਐੱਸ. ਐੱਸ. ਪੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਸਿਟੀ ਮਾਲੇਰਕੋਟਲਾ ਦੇ ਸਬ-ਇੰਸਪੈਕਟਰ ਹਰਜਿੰਦਰ ਸਿੰਘ ਨੇ ਪਿੰਡ ਮਤੋਈ ਵਿਖੇ ਸਾਹਮਣੇ ਤੋਂ ਆਉਂਦੇ ਇਕ ਵਿਅਕਤੀ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 10 ਗ੍ਰਾਮ ਚਿੱਟਾ ਬਰਾਮਦ ਕੀਤਾ। ਮੁਲਜ਼ਮ ਦੀ ਪਛਾਣ ਮੁਹੰਮਦ ਸ਼ਕੀਲ ਉਰਫ ਕੀਲੀ ਪੁੱਤਰ ਮੁਹੰਮਦ ਬਸ਼ੀਰ ਵਾਸੀ ਮਾਲੇਰਕੋਟਲਾ ਵਜੋਂ ਹੋਈ। ਇਕ ਹੋਰ ਮਾਮਲੇ 'ਚ ਥਾਣਾ ਸੁਨਾਮ ਦੇ ਸਬ-ਇੰਸਪੈਕਟਰ ਹਰਦੀਪ ਸਿੰਘ ਨੇ ਨਾਕਾ ਲਾ ਕੇ ਇਕ ਬਲੈਰੋ ਗੱਡੀ ਨੂੰ ਰੋਕ ਕੇ ਉਸ 'ਚੋਂ 600 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ। ਕਾਰ ਵਿਚ ਬੈਠੇ ਦੋ ਵਿਅਕਤੀਆਂ ਦੀ ਪਛਾਣ ਯਾਦਵਿੰਦਰ ਸਿੰਘ ਉਰਫ ਬਾਵਾ ਪੁੱਤਰ ਨਿਹਾਲ ਸਿੰਘ ਵਾਸੀ ਸੁਨਾਮ ਅਤੇ ਹਰਜੀਤ ਸਿੰਘ ਉਰਫ ਟਿੱਡੀ ਪੁੱਤਰ ਗੁਰਜੰਟ ਸਿੰਘ ਵਾਸੀ ਜਖੇਪਲ ਵਜੋਂ ਹੋਈ। ਬਲੈਰੋ ਗੱਡੀ 'ਤੇ ਜਾਅਲੀ ਨੰਬਰ ਲੱਗਾ ਹੋਇਆ ਸੀ ਅਤੇ ਮੁਲਜ਼ਮ ਹਰਿਆਣਾ ਤੋਂ ਸ਼ਰਾਬ ਲਿਆ ਕੇ ਸੁਨਾਮ ਏਰੀਏ 'ਚ ਵੇਚਦੇ ਹਨ। ਇਸੇ ਤਰ੍ਹਾਂ ਨਾਲ ਹੀ ਥਾਣਾ ਦਿੜ੍ਹਬਾ ਦੇ ਹੌਲਦਾਰ ਮਿੱਠੂ ਰਾਮ ਨੇ ਗੁਰਜੰਟ ਸਿੰਘ ਉਰਫ ਜੰਟਾ ਵਾਸੀ ਦਿੜ੍ਹਬਾ ਤੋਂ 18 ਬੋਤਲਾਂ ਠੇਕਾ ਸ਼ਰਾਬ ਦੇਸੀ ਦੀਆਂ ਬਰਾਮਦ ਕੀਤੀਆਂ। ਮੁਲਜ਼ਮ ਵਿਰੁੱਧ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਕ ਹੋਰ ਮਾਮਲੇ 'ਚ ਥਾਣਾ ਭਵਾਨੀਗੜ੍ਹ ਦੇ ਹੌਲਦਾਰ ਸੁਖਵੰਤ ਸਿੰਘ ਨੇ ਨਾਕੇਬੰਦੀ ਦੌਰਾਨ ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 24 ਬੋਤਲਾਂ ਸ਼ਰਾਬ ਦੇਸੀ ਦੀਆਂ ਬਰਾਮਦ ਕੀਤੀਆਂ। ਮੁਲਜ਼ਮਾਂ ਦੀ ਪਛਾਣ ਕਰਨੈਲ ਸਿੰਘ ਪੁੱਤਰ ਸਰਦਾਰਾ ਸਿੰਘ ਅਤੇ ਗੁਰਜੀਵਨ ਸਿੰਘ ਉਰਫ ਗੁਰੀ ਪੁੱਤਰ ਰਘੁਵੀਰ ਸਿੰਘ ਵਾਸੀ ਬਟਿਆਣਾ ਵਜੋਂ ਹੋਈ।


Related News