ਨਸ਼ੀਲੇ ਪਦਾਰਥਾਂ ਸਣੇ 6 ਨੂੰ ਕੀਤਾ ਕਾਬੂ

10/19/2017 1:01:03 AM

ਅਬੋਹਰ(ਸੁਨੀਲ, ਰਹੇਜਾ)—ਥਾਣਾ ਸਦਰ ਦੇ ਹੌਲਦਾਰ ਸਤਪਾਲ ਸਿੰਘ ਨੇ ਬੀਤੀ ਸ਼ਾਮ ਪਿੰਡ ਖਿਪਾਂਵਾਲੀ ਨੇੜੇ ਨਾਕੇ ਦੌਰਾਨ ਸਾਹਮਣੇ ਤੋਂ ਆ ਰਹੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਇਕ ਪਲਾਸਟਿਕ ਦੀ ਕੇਨੀ 'ਚੋਂ 10 ਲਿਟਰ ਸ਼ਰਾਬ ਬਰਾਮਦ ਹੋਈ। ਫੜੇ ਗਏ ਵਿਅਕਤੀ ਦੀ ਪਛਾਣ ਸ਼ੀਸ਼ਪਾਲ ਪੁੱਤਰ ਓਮ ਪ੍ਰਕਾਸ਼ ਵਾਸੀ ਘੱਲੂ ਦੇ ਰੂਪ 'ਚ ਹੋਈ ਹੈ। ਇਸੇ ਤਰ੍ਹਾਂ ਥਾਣਾ ਸਦਰ ਦੇ ਸਹਾਇਕ ਸਬ-ਇੰਸਪੈਕਟਰ ਰਣਜੀਤ ਸਿੰਘ ਨੇ ਪਿੰਡ ਪਤਰੇਵਾਲਾ ਨੇੜੇ ਬੀਤੀ ਸ਼ਾਮ ਨਾਕੇਬੰਦੀ ਦੌਰਾਨ ਇਸੇ ਪਿੰਡ ਦੇ ਵਾਸੀ ਕ੍ਰਿਸ਼ਨ ਸਿੰਘ ਪੁੱਤਰ ਮੰਗਲ ਸਿੰਘ ਤੇ ਮੰਗਲ ਸਿੰਘ ਪੁੱਤਰ ਕਰਤਾਰ ਸਿੰਘ ਨੂੰ 106 ਬੋਤਲਾਂ ਸ਼ਰਾਬ ਸਣੇ ਕਾਬੂ ਕੀਤਾ ਗਿਆ। ਨਗਰ ਥਾਣਾ ਨੰਬਰ 1 ਦੇ ਹੌਲਦਾਰ ਸੁਖਵਿੰਦਰ ਸਿੰਘ ਨੇ ਬਹਾਵਲ ਵਾਸੀ ਟੀ- ਪੁਆਇੰਟ ਨੇੜੇ ਨਾਕੇ ਦੌਰਾਨ ਸੁੰਦਰ ਨਗਰੀ ਗਲੀ ਨੰ. 16 ਵਾਸੀ ਮੱਖਾ ਸਿੰਘ ਪੁੱਤਰ ਪ੍ਰੀਤਮ ਸਿੰਘ ਨੂੰ 72 ਪਊਏ ਸ਼ਰਾਬ ਸਣੇ ਕਾਬੂ ਕੀਤਾ ਹੈ। ਪੁਲਸ ਨੇ ਐਕਸਾਈਜ਼ ਐਕਟ ਦੀ ਧਾਰਾ 61, 1, 14 ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸੇ ਤਰ੍ਹਾਂ ਐਂਟੀ ਨਾਰਕੋਟਿਕ ਸੈੱਲ ਦੇ ਸਹਾਇਕ ਸਬ-ਇੰਸਪੈਕਟਰ ਰਮੇਸ਼ ਕੁਮਾਰ ਨੇ ਪਿੰਡ ਸੀਤੋ ਗੁੰਨੋ ਦੇ ਨੇੜੇ ਨਾਕੇਬੰਦੀ ਦੌਰਾਨ ਵਰਿੰਦਰ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਤਪਾਖੇੜਾ, ਥਾਣਾ ਲੰਬੀ ਸ੍ਰੀ ਮੁਕਤਸਰ ਸਾਹਿਬ ਨੂੰ 2500 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ। ਥਾਣਾ ਬਹਾਵਵਾਲਾ ਪੁਲਸ ਨੇ ਵਰਿੰਦਰ ਸਿੰਘ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪਿੰਡ ਪੀਰ ਬਖਸ਼ ਚੌਹਾਨ ਦੇ ਏਰੀਆ ਵਿਚ ਪੁਲਸ ਨੇ ਏ. ਐੱਸ. ਆਈ. ਮਨਜੀਤ ਸਿੰਘ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ 2 ਕਿਲੋ 500 ਗ੍ਰਾਮ ਚੂਰਾ-ਪੋਸਤ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਅਮੀਰਖਾਸ ਦੇ ਏ. ਐੱਸ. ਆਈ. ਮਨਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਸਕੂਟਰੀ 'ਤੇ ਜਾਂਦੇ ਸੁਰਜੀਤ ਸਿੰਘ ਉਰਫ ਸੀਤੂ ਨੂੰ ਕਾਬੂ ਕਰ ਕੇ ਜਦੋਂ ਉਸ ਦੇ ਸਾਮਾਨ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਢਾਈ ਕਿਲੋ ਚੂਰਾ-ਪੋਸਤ ਬਰਾਮਦ ਹੋਇਆ। ਫੜੇ ਗਏ ਵਿਅਕਤੀ ਖਿਲਾਫ ਪੁਲਸ ਨੇ ਮੁਕੱਦਮਾ ਦਰਜ ਕੀਤਾ ਹੈ।


Related News