ਕਾਰ ਸਵਾਰ ਲੁਧਿਆਣਵੀ 5 ਕਿਲੋ ਭੁੱਕੀ ਸਣੇ ਕਾਬੂ

10/19/2017 2:03:53 AM

ਸੰਗਤ ਮੰਡੀ(ਮਨਜੀਤ)-ਥਾਣਾ ਸੰਗਤ ਦੀ ਪੁਲਸ ਵੱਲੋਂ ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ 'ਤੇ ਪੈਂਦੇ ਪਿੰਡ ਚੱਕ ਰੁਲਦੂ ਸਿੰਘ ਵਾਲਾ ਵਿਖੇ ਇਕ ਕਾਰ ਸਵਾਰ ਲੁਧਿਆਣਵੀ ਨੂੰ 5 ਕਿਲੋ ਭੁੱਕੀ ਸਮੇਤ ਕਾਬੂ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਸ਼ਤ ਦੌਰਾਨ ਜਦ ਉਹ ਉਕਤ ਪਿੰਡ ਨਜ਼ਦੀਕ ਪਹੁੰਚੇ ਤਾਂ ਡੱਬਵਾਲੀ ਵਾਲੇ ਪਾਸਿਓਂ ਇਕ ਪੰਜਾਬ ਨੰਬਰੀ ਇੰਡੀਕਾ ਕਾਰ ਆ ਰਹੀ ਸੀ, ਜਦ ਪੁਲਸ ਪਾਰਟੀ ਵੱਲੋਂ ਉਕਤ ਕਾਰ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ 'ਚੋਂ ਪੰਜ ਕਿਲੋ ਭੁੱਕੀ ਬਰਾਮਦ ਹੋਈ। ਫੜੇ ਗਏ ਵਿਅਕਤੀ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਚਕਰ (ਲੁਧਿਆਣਾ) ਦੇ ਤੌਰ 'ਤੇ ਹੋਈ ਹੈ। ਪੁਲਸ ਵੱਲੋਂ ਉਕਤ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਕੇ ਉਸ ਨੂੰ ਹਵਾਲਾਤ 'ਚ ਬੰਦ ਕਰ ਦਿੱਤਾ ਗਿਆ। 


Related News