ਸ਼ਰਾਬ ਤੇ ਨਸ਼ੀਲੇ ਪਾਊਡਰ ਸਮੇਤ 2 ਕਾਬੂ

10/19/2017 4:06:57 AM

ਨਕੋਦਰ(ਰਜਨੀਸ਼)-ਸਿਟੀ ਅਤੇ ਸਦਰ ਪੁਲਸ ਨੇ ਸ਼ਰਾਬ ਅਤੇ ਨਸ਼ੀਲੇ ਪਾਊਡਰ ਸਮੇਤ 2 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਕ ਪਿੰਡ ਸ਼ੰਕਰ ਚੌਕੀ ਦੇ ਇੰਚਾਰਜ ਸੁਖਦੇਵ ਸਿੰਘ ਏ. ਐੱਸ. ਆਈ. ਨੇ ਮੁਲਜ਼ਮ ਨੀਲਮ ਪਤਨੀ ਰਾਜ ਕੁਮਾਰ ਵਾਸੀ ਸ਼ੰਕਰ ਨੂੰ 15 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰ ਕੇ ਕੇਸ ਦਰਜ ਕੀਤਾ ਹੈ। ਇਸੇ ਤਰ੍ਹਾਂ ਸਿਟੀ ਪੁਲਸ ਨੇ ਸ਼ਰਾਬ ਦਾ ਨਾਜਾਇਜ਼ ਕਾਰੋਬਾਰ ਕਰਨ ਵਾਲੇ ਮੁਲਜ਼ਮ ਨੂੰ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਕ ਪੁਲਸ ਨੇ ਖੁਫੀਆ ਇਤਲਾਹ 'ਤੇ ਮੁਲਜ਼ਮ ਗੁਰਦੀਪ ਸਿੰਘ ਪੁੱਤਰ ਅਮਰੀਕ ਸਿੰਘ ਦੇ ਘਰ ਗੋਲਡਨ ਐਵੇਨਿਊ ਵਿਖੇ ਛਾਪਾ ਮਾਰ ਕੇ 2 ਪੇਟੀਆਂ ਸ਼ਰਾਬ ਬਰਾਮਦ ਕਰ ਕੇ ਕੇਸ ਦਰਜ ਕੀਤਾ ਹੈ।


Related News