ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, 2 ਫਰਾਰ

11/19/2017 4:23:04 AM

ਘਨੌਰ(ਹਰਵਿੰਦਰ)-ਘਨੌਰ ਪੁਲਸ ਨੇ 2 ਵੱਖ-ਵੱਖ ਮਾਮਲਿਆਂ ਵਿਚ 40 ਪੇਟੀਆਂ ਦੇਸੀ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ ਜਦੋਂ ਕਿ 2 ਵਿਅਕਤੀ ਮੌਕੇ ਤੋਂ ਫਰਾਰ ਹੋ ਗਏ। ਥਾਣਾ ਘਨੌਰ ਦੇ ਐੱਸ. ਐੱਚ. ਓ. ਰਘਬੀਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਬਲਵੀਰ ਸਿੰਘ ਸਮੇਤ ਪੁਲਸ ਪਾਰਟੀ ਨਾਲ ਪਿੰਡ ਮੰਜੌਲੀ ਮੋੜ 'ਤੇ ਗਸ਼ਤ ਕਰ ਰਹੇ ਸੀ ਤਾਂ ਉਨ੍ਹਾਂ ਗੁਪਤ ਸੂਚਨਾ ਮਿਲੀ ਕਿ ਦਰਬਾਰਾ ਸਿੰਘ ਵਾਸੀ ਪਿੰਡ ਦੁੱਧੜ ਥਾਣਾ ਪਸਿਆਣਾ ਤੇ ਬੱਲੀ ਵਾਸੀ ਸ਼ੇਰ ਮਾਜਰਾ ਪਿੰਡ ਪਸਿਆਣਾ, ਜੋ ਕਿ ਕਾਰ 'ਚ ਨਾਜਾਇਜ਼ ਸ਼ਰਾਬ ਲੈ ਕੇ ਆ ਰਹੇ ਹਨ ਤਾਂ ਗਸ਼ਤ ਦੌਰਾਨ ਕਾਰ ਨੂੰ ਅੰਬਾਲਾ ਸਾਈਡ ਤੋਂ ਆਉਂਦਾ ਦੇਖ ਰੋਕਿਆ ਤਾਂ ਕਾਰ ਵਿਚੋਂ ਇਕ ਵਿਅਕਤੀ ਨਿਕਲ ਕੇ ਭੱਜ ਗਿਆ ਜਦੋਂ ਕਿ ਪੁਲਸ ਨੇ ਦੂਜੇ ਵਿਅਕਤੀ ਦਰਬਾਰਾ ਸਿੰਘ ਨੂੰ ਕਾਬੂ ਕਰ ਲਿਆ ਅਤੇ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 20 ਪੇਟੀਆਂ ਦੇਸੀ ਸ਼ਰਾਬ ਬਰਾਮਦ ਹੋਈ। ਪੁਲਸ ਨੇ ਉਕਤ ਦੋਵਾਂ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਫਰਾਰ ਵਿਅਕਤੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਐੱਸ. ਐੱਚ. ਓ. ਰਘਬੀਰ ਸਿੰਘ ਨੇ ਦੱਸਿਆ ਕਿ ਦਰਬਾਰਾ ਸਿੰਘ ਤੋਂ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਉਸ ਦੇ ਖਿਲਾਫ ਪਹਿਲਾਂ ਵੀ 3 ਮੁਕੱਦਮੇ ਦਰਜ ਹਨ, ਜਿਸ ਵਿਚ ਭੁੱਕੀ ਦਾ ਮਾਮਲਾ ਵੀ ਹੈ ਜੋ ਕਿ ਹਰਿਆਣਾ ਤੋਂ 550 ਰੁਪਏ ਪ੍ਰਤੀ ਪੇਟੀ ਦੇ ਹਿਸਾਬ ਨਾਲ ਲਿਆ ਕੇ 1100 ਰੁਪਏ ਪ੍ਰਤੀ ਪੇਟੀ ਦੇ ਹਿਸਾਬ ਨਾਲ ਵੇਚਦੇ ਸੀ। ਦੂਜੇ ਮਾਮਲੇ ਵਿਚ ਹੌਲਦਾਰ ਸ਼ੇਰ ਸਿੰਘ ਪੁਲਸ ਪਾਰਟੀ ਨਾਲ ਪਿੰਡ ਚਪੜ ਟੀ-ਪੁਆਇੰਟ 'ਤੇ ਸੀ ਤਾਂ ਉਸ ਦੌਰਾਨ ਪੁਲਸ ਨੇ ਸ਼ੱਕ ਪੈਣ 'ਤੇ ਇਕ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਡਰਾਈਵਰ ਹਨੇਰੇ ਦਾ ਫਾਇਦਾ ਉਠਾਉਂਦਾ ਹੋਇਆ ਕਾਰ ਛੱਡ ਕੇ ਫਰਾਰ ਹੋ ਗਿਆ ਤੇ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 20 ਪੇਟੀਆਂ ਦੇਸੀ ਸ਼ਰਾਬ ਬਰਾਮਦ ਹੋਈ। ਪੁਲਸ ਨੇ ਐਕਸਾਈਜ਼ ਐਕਟ ਦਾ ਮਾਮਲਾ ਦਰਜ ਕਰ ਕੇ ਫਰਾਰ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। 


Related News