ਪੁਲਸ ਨੇ ਨਾਜਾਇਜ਼ ਸ਼ਰਾਬ ਸਮੇਤ 4 ਨੂੰ ਕੀਤਾ ਕਾਬੂ

12/12/2017 4:11:11 AM

ਦੋਰਾਹਾ(ਗੁਰਮੀਤ ਕੌਰ)-ਐੱਸ. ਅੱੈਚ. ਓ. ਮਨਜੀਤ ਸਿੰਘ ਦੀ ਅਗਵਾਈ ਹੇਠ ਦੋਰਾਹਾ ਪੁਲਸ ਨੇ 2 ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਵੇਚਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਗੁਰਤਿੰਦਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਸਮਰਾਲਾ ਚੌਕ ਲੁਧਿਆਣਾ ਅਤੇ ਪ੍ਰਿੰਸ ਕੁਮਾਰ ਪੁੱਤਰ ਵਿਜੇ ਕੁਮਾਰ ਵਾਸੀ ਮੁਹੱਲਾ ਰਵਿਦਾਸਪੁਰਾ ਲੁਧਿਆਣਾ ਵਜੋਂ ਹੋਈ ਹੈ। ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਹੌਲਦਾਰ ਚਰਨਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਨਹਿਰ ਪੁਲ ਕੋਲ ਨਾਕਾ ਲਗਾ ਕੇ ਸ਼ੱਕੀ ਵਾਹਨਾਂ ਅਤੇ ਪੁਰਸ਼ਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸੇ ਦੌਰਾਨ ਖਾਸ ਮੁਖਬਰ ਨੇ ਪੁਲਸ ਨੂੰ ਇਤਲਾਹ ਦਿੱਤੀ ਕਿ ਦੋਵੇਂ ਕਥਿਤ ਦੋਸ਼ੀ ਕਾਰ 'ਚ ਭਾਰੀ ਮਾਤਰਾ 'ਚ ਸ਼ਰਾਬ ਲੱਦ ਕੇ ਖੰਨਾ ਤੋਂ ਦੋਰਾਹਾ ਵੱਲ ਨੂੰ ਆ ਰਹੇ ਹਨ। ਪੁਲਸ ਨੇ ਨਾਕੇਬੰਦੀ ਦੌਰਾਨ ਜਦੋਂ ਕਾਰ ਰੋਕ ਕੇ ਤਲਾਸ਼ੀ ਲਈ ਤਾਂ ਕਾਰ ਵਿਚੋਂ 20 ਪੇਟੀਆਂ ਮਾਰਕਾ ਡਾਲਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਦੋਰਾਹਾ ਪੁਲਸ ਨੇ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕਰਨ ਤੋਂ ਬਾਅਦ ਅੱਗੇ ਕਾਰਵਾਈ ਆਰੰਭ ਕਰ ਦਿੱਤੀ ਹੈ। ਇਸੇ ਤਰਾਂ  ਦੋਰਾਹਾ ਪੁਲਸ ਨੇ 2 ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਗੌਰਵ ਕੱਕੜ ਪੁੱਤਰ ਅਸ਼ੋਕ ਕੁਮਾਰ ਕੱਕੜ ਵਾਸੀ ਨੇੜੇ ਨੀਲਾ ਮਹਿਲ ਜਲੰਧਰ ਤੇ ਸਾਹਿਲ ਜਲੋਟਾ ਪੁੱਤਰ ਸਰਿਸ਼ਟੀ ਪਾਲ ਜਲੋਟਾ ਵਾਸੀ ਜਲੰਧਰ ਵਜੋਂ ਹੋਈ ਹੈ। ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸੱਜਣ ਸਿੰਘ ਵੱਲੋਂ ਪੁਲਸ ਪਾਰਟੀ ਸਮੇਤ ਰਾਜਵੰਤ ਹਸਪਤਾਲ ਸਾਹਮਣੇ ਨਾਕਾ ਲਗਾ ਕੇ ਸ਼ੱਕੀ ਵਾਹਨਾਂ ਅਤੇ ਪੁਰਸ਼ਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਕਿ ਖਾਸ ਮੁਖਬਰ ਨੇ ਪੁਲਸ ਨੂੰ ਇਤਲਾਹ ਦਿੱਤੀ ਕਿ ਦੋਵੇਂ ਦੋਸ਼ੀ ਜ਼ੈੱਨ ਕਾਰ 'ਚ ਭਾਰੀ ਮਾਤਰਾ 'ਚ ਵਿਦੇਸ਼ੀ ਸ਼ਰਾਬ ਲੱਦ ਕੇ ਖੰਨਾ ਤੋਂ ਲੁਧਿਆਣਾ, ਜਲੰਧਰ ਵੱਲ ਨੂੰ ਆ ਰਹੇ ਹਨ। ਪੁਲਸ ਨੇ ਨਾਕੇਬੰਦੀ ਦੌਰਾਨ ਜਦੋਂ ਕਾਰ ਰੋਕ ਕੇ ਤਲਾਸ਼ੀ ਲਈ ਤਾਂ ਕਾਰ ਵਿਚੋਂ 78 ਬੋਤਲਾਂ ਵਿਦੇਸ਼ੀ ਨਾਜਾਇਜ਼ ਸ਼ਰਾਬ ਬਰਾਮਦ ਹੋਈਆਂ। ਦੋਰਾਹਾ ਪੁਲਸ ਨੇ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕਰਨ ਤੋਂ ਬਾਅਦ ਅੱਗੇ ਕਾਰਵਾਈ ਆਰੰਭ ਕਰ ਦਿੱਤੀ ਹੈ।


Related News