ਵੋਟਰਾਂ ਨੂੰ ਵੰਡਣ ਲਈ ਲਿਆਂਦੀ ਸ਼ਰਾਬ ਸਣੇ 3 ਕਾਬੂ

12/12/2017 7:24:35 AM

ਸੰਗਰੂਰ(ਵਿਵੇਕ ਸਿੰਧਵਾਨੀ,ਰਵੀ)-ਥਾਣਾ ਚੀਮਾ ਦੇ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਬੱਸ ਸਟੈਂਡ ਚੀਮਾ ਕੋਲ ਇਕ ਕਾਰ ਦੀ ਤਲਾਸ਼ੀ ਲੈਣ 'ਤੇ ਉਸ ਵਿਚੋਂ 30 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ ਕਰ ਕੇ ਗੁਰਵਿੰਦਰ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਤੋਗਾਵਾਲਾ, ਗੁਰਤੇਜ ਸਿੰਘ ਪੁੱਤਰ ਰਾਮ ਸਿੰਘ ਅਤੇ ਕੁਲਵੰਤ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਫਲੇੜਾ ਨੂੰ ਕਾਬੂ ਕੀਤਾ ਹੈ। ਉਕਤ ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਆਪਣੇ ਰਿਸ਼ਤੇਦਾਰ ਦਰਸ਼ਨ ਸਿੰਘ ਵਾਸੀ ਨੰਬਰ 8 ਚੀਮਾ, ਜੋ ਨਗਰ ਪੰਚਾਇਤ ਚੀਮਾ ਦਾ ਆਜ਼ਾਦ ਉਮੀਦਵਾਰ ਹੈ, ਦੇ ਵੋਟਰਾਂ ਨੂੰ ਵੰਡਣ ਲਈ ਇਹ ਸ਼ਰਾਬ ਲੈ ਕੇ ਆਏ ਸਨ। ਪੁਲਸ ਨੇ ਉਕਤ ਦੋਸ਼ੀਆਂ ਵਿਰੁੱਧ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


Related News