ਨਸ਼ੀਲੇ ਪਦਾਰਥਾਂ ਸਮੇਤ 2 ਕਾਬੂ

12/13/2017 3:21:00 AM

ਸੰਗਤ ਮੰਡੀ(ਮਨਜੀਤ)-ਥਾਣਾ ਸੰਗਤ ਦੀ ਪੁਲਸ ਵੱਲੋਂ ਪਿੰਡ ਜੈ ਸਿੰਘ ਵਾਲਾ ਵਿਖੇ 2 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਗਿਆ ਹੈ। ਥਾਣੇਦਾਰ ਹਰਜੀਵਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਸ਼ਤ ਦੌਰਾਨ ਜਦ ਉਹ ਉਕਤ ਪਿੰਡ ਨਜ਼ਦੀਕ ਪਹੁੰਚੇ ਤਾਂ 2 ਵਿਅਕਤੀ ਡੱਬਵਾਲੀ ਵਾਲੇ ਪਾਸਿਓਂ ਸ਼ੱਕੀ ਹਾਲਤ 'ਚ ਪੈਦਲ ਤੁਰੇ ਆ ਰਹੇ ਸਨ। ਪੁਲਸ ਪਾਰਟੀ ਨੇ ਜਦ ਉਨ੍ਹਾਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 16 ਨਸ਼ੀਲੀ ਦਵਾਈ ਦੀਆਂ ਸ਼ੀਸ਼ੀਆਂ ਬਰਾਮਦ ਕੀਤੀਆਂ। ਫੜੇ ਗਏ ਵਿਅਕਤੀਆਂ ਦੀ ਪਛਾਣ ਸੁਰਜੀਤ ਸਿੰਘ ਪੁੱਤਰ ਸਾਵਨ ਸਿੰਘ ਅਤੇ ਸੁਖਜੀਤ ਸਿੰਘ ਪੁੱਤਰ ਵੀਰਾ ਸਿੰਘ ਵਾਸੀਆਨ ਕੋਟਗੁਰੂ ਵਜੋਂ ਹੋਈ। ਪੁਲਸ ਵੱਲੋਂ ਉਕਤ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਹਵਾਲਾਤ 'ਚ ਬੰਦ ਕਰ ਦਿੱਤਾ ਗਿਆ।


Related News