25 ਲੱਖ ਦੀ ਹੈਰੋਇਨ ਸਣੇ ਸਮੱਗਲਰ ਨੱਪਿਆ

06/27/2017 7:36:19 AM

ਲੋਹੀਆਂ ਖਾਸ, (ਮਨਜੀਤ)- ਪੁਲਸ ਨੇ ਇਕ ਨਸ਼ਾ ਸਮੱਗਲਰ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਸਬ-ਇੰਸਪੈਕਟਰ ਸੁਰਿੰਦਰ ਕੁਮਾਰ ਐੱਸ. ਐੱਚ. ਓ. ਥਾਣਾ ਲੋਹੀਆਂ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਏ. ਐੱਸ. ਆਈ. ਨੇ ਪੁਲਸ ਪਾਰਟੀ ਨਾਲ ਲੋਹੀਆਂ-ਮੱਖੂ ਰੋਡ 'ਤੇ ਗਸ਼ਤ ਕਰਦਿਆਂ ਸਤਲੁਜ ਦਰਿਆ ਵੱਲ ਧੁੱਸੀ ਬੰਨ੍ਹ ਨੇੜੇ ਸ਼ੱਕ ਦੇ ਆਧਾਰ 'ਤੇ ਇਕ ਨੌਜਵਾਨ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਮੌਕੇ 'ਤੇ ਹੀ 50 ਗ੍ਰਾਮ ਦੇ ਕਰੀਬ ਹੈਰੋਇਨ ਬਰਾਮਦ ਹੋਈ, ਜਿਸ ਦੀ ਮਾਰਕੀਟ 'ਚ ਕੀਮਤ 25 ਲੱਖ ਰੁਪਏ ਦੇ ਕਰੀਬ ਹੈ। ਮੁਲਜ਼ਮ ਦੀ ਪਛਾਣ ਅੰਮ੍ਰਿਤਪਾਲ ਸਿੰਘ ਉਰਫ ਅੰਮ੍ਰਿਤ ਪੁੱਤਰ ਬਲਵਿੰਦਰ ਸਿੰਘ ਵਾਸੀ ਘਰਿਆਲਾ ਥਾਣਾ ਵਲਟੋਹਾ ਜ਼ਿਲਾ ਤਰਨਤਾਰਨ ਵਜੋਂ ਹੋਈ ਹੈ। ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮ ਨੇ ਮੁੱਢਲੀ ਤਫਤੀਸ਼ ਦੌਰਾਨ ਕਬੂਲਿਆ ਕਿ ਉਹ ਵਲਟੋਹੇ ਦੇ ਰੂਪਾ ਨਾਮਕ ਵਿਅਕਤੀ ਤੋਂ ਹੈਰੋਇਨ ਲਿਆ ਕੇ ਵੇਚਣ ਦਾ ਧੰਦਾ ਕਰਦਾ ਸੀ। ਫੜੇ ਗਏ ਮੁਲਜ਼ਮ ਵਿਰੁੱਧ ਮੁਕੱਦਮਾ ਦਰਜ ਕਰ ਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤਾਂ ਜੋ ਮਾਮਲੇ ਦੀ ਹੋਰ ਡੂੰਘਾਈ ਤੱਕ ਪਹੁੰਚਿਆ ਜਾ ਸਕੇ।


Related News