ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਗਹਿਣਿਆਂ ਸਮੇਤ ਗ੍ਰਿਫਤਾਰ

Monday, June 19, 2017 8:08 AM
ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਗਹਿਣਿਆਂ ਸਮੇਤ ਗ੍ਰਿਫਤਾਰ

ਜਲੰਧਰ, (ਰਾਜੇਸ਼)- ਪੇਕੇ ਘਰ ਗਈ ਔਰਤ ਦੇ ਘਰ 'ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਚੋਰ ਨੂੰ ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ, ਜਿਸ ਕੋਲੋਂ ਪੁਲਸ ਨੇ ਚੋਰੀ ਹੋਇਆ ਸਾਮਾਨ ਵੀ ਬਰਾਮਦ ਕਰ ਲਿਆ ਹੈ। ਇੰਸਪੈਕਟਰ ਨਰੇਸ਼ ਜੋਸ਼ੀ ਨੇ ਦੱਸਿਆ ਕਿ ਪ੍ਰਿਆ ਰਾਣੀ ਪਤਨੀ ਬਾਵਾ ਲਾਲ ਨਿਵਾਸੀ ਕ੍ਰਿਸ਼ਨਾ ਨਗਰ ਨੇ ਕੁਝ ਦਿਨ ਪਹਿਲਾਂ ਉਨ੍ਹਾਂ ਕੋਲ ਸ਼ਿਕਾਇਤ ਦਿੱਤੀ ਸੀ ਕਿ ਉਹ ਆਪਣੇ ਪੇਕੇ ਘਰ ਗਈ ਹੋਈ ਸੀ ਕਿ ਜਦ ਉਹ ਘਰ ਵਾਪਸ ਆਈ ਤਾਂ ਦੇਖਿਆ ਕਿ ਘਰ ਦੇ ਤਾਲੇ ਟੁੱਟੇ ਪਏ ਸਨ ਅਤੇ ਚੋਰ ਘਰ ਤੋਂ ਕੀਮਤੀ ਸਾਮਾਨ ਤੇ ਗਹਿਣੇ ਚੋਰੀ ਕਰ ਕੇ ਲੈ ਗਏ ਹਨ।
ਚੋਰੀ ਦੀ ਸੂਚਨਾ ਤੋਂ ਬਾਅਦ ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ ਤਾਂ ਬੀਤੇ ਦਿਨ ਇੰਸਪੈਕਟਰ ਨਰੇਸ਼ ਜੋਸ਼ੀ ਨੇ ਦੀਪਕ ਪੁੱਤਰ ਗੁਰਦਿਤ ਨਿਵਾਸੀ ਬੋਲੀਨਾ ਨੂੰ ਕਾਬੂ ਕੀਤਾ, ਜਿਸ ਨੇ ਪੁੱਛਗਿੱਛ ਵਿਚ ਔਰਤ ਪ੍ਰਿਆ ਦੇ ਘਰ ਵਿਚ ਚੋਰੀ ਦੀ ਵਾਰਦਾਤ ਨੂੰ ਕਬੂਲਿਆ। ਉਸ ਕੋਲੋਂ ਚੋਰੀ ਦੇ ਗਹਿਣੇ ਤੇ ਹੋਰ ਸਾਮਾਨ ਬਰਾਮਦ ਕਰ ਲਿਆ ਹੈ। ਪੁਲਸ ਨੇ ਦੀਪਕ ਤੋਂ ਚੋਰੀ ਵਿਚ ਵਰਤੋਂ ਕਰਨ ਵਾਲੇ ਮੋਟਰਸਾਈਕਲ ਨੂੰ ਵੀ ਬਰਾਮਦ ਕਰ ਲਿਆ ਹੈ। ਫੜੇ ਗਏ ਨੌਜਵਾਨ ਦੇ ਖਿਲਾਫ ਪਹਿਲਾਂ ਵੀ ਮਾਮਲੇ ਦਰਜ ਹਨ ਅਤੇ ਉਹ 2 ਕੇਸਾਂ ਵਿਚ ਭਗੌੜਾ ਸੀ।ਪੰਜਾਬੀ ਮੇਟਰੀਮੋਨੀ ਤੋਂ ਸਹੀ ਰਿਸ਼ਤਾ ਦੀ ਚੇਣ ਕਰੋ - ਮੁਫ਼ਤ ਰਜਿਸਟਰ ਕਰੋ!