ਨੀਲੇ ਕਾਰਡਾਂ ਦੀ ਰੀ-ਵੈਰੀਫਿਕੇਸ਼ਨ ਸੰਬੰਧੀ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ

06/24/2017 4:56:15 PM

ਸੰਗਰੂਰ(ਵਿਵੇਕ ਸਿੰਧਵਾਨੀ, ਯਾਦਵਿੰਦਰ, ਰੂਪਕ)— ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਅਮਰਪ੍ਰਤਾਪ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਅਹਿਮ ਮੀਟਿੰਗ ਹੋਈ, ਜਿਸ ਵਿਚ ਨੈਸ਼ਨਲ ਫੂਡ ਸਕਿਓਰਿਟੀ ਐਕਟ 2003/ਨਵੀਂ ਆਟਾ ਦਾਲ ਸਕੀਮ ਤਹਿਤ ਬਣੇ ਹੋਏ ਨੀਲੇ ਕਾਰਡਾਂ ਦੀ ਰੀ-ਵੈਰੀਫਿਕੇਸ਼ਨ ਸੰਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਟਾ-ਦਾਲ ਸਕੀਮ ਦੇ ਸਮੂਹ ਕਾਰਡਾਂ ਦੀ ਰੀ-ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ, ਜਿਸ 'ਚ ਪੇਂਡੂ ਖੇਤਰਾਂ ਲਈ ਰੀ-ਵੈਰੀਫਿਕੇਸ਼ਨ ਦਾ ਕੰਮ ਪਟਵਾਰੀ, ਪੰਚਾਇਤ ਅਫਸਰ ਅਤੇ ਨਿਰੀਖਕ ਖੁਰਾਕ ਸਪਲਾਈ ਕਰਨਗੇ। ਸ਼ਹਿਰਾਂ ਦੇ ਨੀਲੇ ਕਾਰਡਾਂ ਦੀ ਰੀ-ਵੈਰੀਫਿਕੇਸ਼ਨ ਦਾ ਕੰਮ ਸਬੰਧਿਤ ਕਾਰਜਕਾਰੀ ਅਫ਼ਸਰ ਅਤੇ ਨਿਰੀਖਕ ਖੁਰਾਕ ਸਪਲਾਈ ਕਰਨਗੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਨਵੇਂ ਫਾਰਮ ਨਹੀਂ ਭਰਵਾਏ ਜਾ ਰਹੇ ਹਨ ਅਤੇ ਪਹਿਲਾਂ ਜਾਰੀ ਕੀਤੇ ਨੀਲੇ ਕਾਰਡਾਂ ਦੀ ਰੀ-ਵੈਰੀਫਿਕੇਸ਼ਨ ਕਰਵਾਈ ਜਾ ਰਹੀ ਹੈ।


Related News