ਬਾਬਾ ਸ਼ੇਖ਼ ਫਰੀਦ ਆਗਮਨ ਪੁਰਬ-2017 : ਗੁਰਦੁਆਰਾ ਗੋਦੜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਸ਼ੁਰੂ

09/22/2017 1:44:11 PM


ਫਰੀਦਕੋਟ (ਹਾਲੀ) - 12ਵੀਂ ਸਦੀ ਦੇ ਮਹਾਨ ਸੂਫ਼ੀ ਸੰਤ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ 2017 ਦੇ ਮੌਕੇ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਸ਼ੁਰੂ ਹੋ ਗਏ ਹਨ। 

ਬਾਬਾ ਫਰੀਦ ਸੇਵਾ ਸੁਸਾਇਟੀ ਦੇ ਚੇਅਰਮੈਨ ਇੰਦਰਜੀਤ ਸਿੰਘ ਖਾਲਸਾ ਨੇ ਜਾਣਕਾਰੀ ਦਿੰਦਿਆਂ ਦੱੱਸਿਆ ਕਿ ਹਰ ਰੋਜ਼ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਢਾਡੀ ਸਿੰਘਾਂ ਵੱਲੋਂ ਵਾਰਾਂ, ਰਾਗੀ ਸਿੰਘਾਂ ਵੱਲੋਂ ਕੀਰਤਨ ਤੇ ਕਥਾ ਵਾਚਕਾਂ ਵੱਲੋਂ ਕਥਾ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 

ਸ. ਖਾਲਸਾ ਨੇ ਦੱਸਿਆ ਕਿ 23 ਸਤੰਬਰ ਨੂੰ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਧਾਰਮਿਕ ਸਮਾਗਮਾਂ ਦੀ ਸਮਾਪਤੀ ਮੌਕੇ ਬਾਬਾ ਫਰੀਦ ਸੇਵਾ ਸੁਸਾਇਟੀ ਵੱਲੋਂ ਈਮਾਨਦਾਰੀ ਨਾਲ ਕੰਮ ਕਰਨ ਲਈ ਕੈਬਨਿਟ ਮੰਤਰੀ ਤੇ ਅੰਤਰਰਾਸ਼ਟਰੀ ਕ੍ਰਿਕਟ ਖਿਡਾਰੀ ਨਵਜੋਤ ਸਿੰਘ ਸਿੱਧੂ ਨੂੰ ਸਨਮਾਨਿਤ ਕੀਤਾ ਜਾਵੇਗਾ ਅਤੇ ਮਨੁੱਖਤਾ ਦੀ ਸੇਵਾ ਲਈ ਪਰਮਜੀਤ ਸਿੰਘ ਨਾਭਾ ਨੂੰ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਦੋਵਾਂ ਸ਼ਖਸੀਅਤਾਂ ਨੂੰ ਸੁਸਾਇਟੀ ਵੱਲੋਂ ਇਕ-ਇਕ ਲੱਖ ਰੁਪਏ ਨਕਦ, ਪ੍ਰਸ਼ੰਸਾ ਪੱਤਰ ਤੇ ਦੋਸ਼ਾਲਾ ਦੇ ਕੇ ਸਨਮਾਨਿਤ ਕੀਤਾ ਜਾਵੇਗਾ।


Related News