ਬੈਟਰੀ ਚੋਰੀ ਕਰਨ ਵਾਲਾ ਨੌਜਵਾਨ ਗ੍ਰਿਫਤਾਰ

10/19/2017 12:45:16 AM

ਬਟਾਲਾ,   (ਬੇਰੀ, ਸੈਂਡੀ)-  ਥਾਣਾ ਸਦਰ ਦੀ ਪੁਲਸ ਨੇ ਬੈਟਰੀ ਚੋਰੀ ਕਰਨ ਵਾਲੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਥਾਣਾ ਸਦਰ ਦੇ ਐੱਸ. ਐੱਚ. ਓ. ਮੁਖਤਿਆਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਈ ਰਿਪੋਰਟ 'ਚ ਬਲਦੇਵ ਸਿੰਘ ਪੁੱਤਰ ਚਰਨ ਸਿੰਘ ਵਾਸੀ ਪਿੰਡ ਭੁੱਲਰ ਨੇ ਲਿਖਵਾਇਆ ਹੈ ਕਿ ਬੀਤੇ ਦਿਨ ਰਮੇਸ਼ ਕੁਮਾਰ ਪੁੱਤਰ ਗੁਰਮੀਤ ਸਿੰਘ ਵਾਸੀ ਕੋਠੇ ਨੇ ਮੇਰੇ ਭਤੀਜੇ ਗੁਰਪ੍ਰੀਤ ਸਿੰਘ ਦੇ ਘਰੋਂ ਟਰੈਕਟਰ ਦੀ ਬੈਟਰੀ ਚੋਰੀ ਕਰ ਲਈ ਅਤੇ ਫਰਾਰ ਹੋ ਗਿਆ। ਐੱਸ. ਐੱਚ. ਓ. ਨੇ ਦੱਸਿਆ ਕਿ ਬਦਲੇਵ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਰਮੇਸ਼ ਕੁਮਾਰ ਵਿਰੁੱਧ ਥਾਣਾ ਸਦਰ 'ਚ ਕੇਸ ਦਰਜ ਕਰਦਿਆਂ ਉਸਦੀ ਤਲਾਸ਼ ਕਰਨੀ ਸ਼ੁਰੂ ਕਰ ਦਿੱਤੀ ਸੀ, ਜਿਸਨੂੰ ਅੱਜ ਗੁਪਤ ਸੂਚਨਾ ਦੇ ਆਧਾਰ 'ਤੇ ਸੁਨੱਈਆ ਸਥਿਤ ਪੈਟਰੋਲ ਪੰਪ 'ਤੇ ਕੀਤੀ ਗਈ ਨਾਕਾਬੰਦੀ ਦੌਰਾਨ ਮੋਟਰਸਾਈਕਲ 'ਤੇ ਆਉਂਦੇ ਹੋਏ ਚੋਰੀ ਦੀ ਬੈਟਰੀ ਸਮੇਤ ਗ੍ਰਿਫਤਾਰ ਕਰ ਲਿਆ ਅਤੇ ਮੋਟਰਸਾਈਕਲ ਵੀ ਕਬਜ਼ੇ 'ਚ ਲੈ ਲਿਆ ਗਿਆ ਹੈ। 


Related News