ਲੁਧਿਆਣਾ ''ਚ ਸਿੱਖ ਬਜ਼ੁਰਗ ਨੂੰ ਅਰਧ ਨਗਨ ਕਰਕੇ ਕੁੱਟਮਾਰ ਕਰਨ ਵਾਲਾ ਮੁੱਖ ਦੋਸ਼ੀ ਗ੍ਰਿਫਤਾਰ

09/22/2017 4:41:07 PM

ਜਗਰਾਓਂ (ਭੰਡਾਰੀ) : ਸਥਾਨਕ ਕੱਚਾ ਮਲਕ ਰੋਡ ਜਗਰਾਓਂ 'ਤੇ ਸਥਿਤ ਘਰ 'ਚੋਂ ਹਥਿਆਰਬੰਦ ਵਿਅਕਤੀਆਂ ਵਲੋਂ ਮਹਿੰਦਰ ਸਿੰਘ ਨਾਂ ਦੇ ਬਜ਼ੁਰਗ ਸਿੱਖ ਨੂੰ ਅਰਧ ਨਗਨ ਕਰਕੇ ਬਾਹਰ ਘੜੀਸ ਕੇ ਕੁੱਟਮਾਰ ਕਰਨ ਦੇ ਮਾਮਲੇ 'ਚ ਮੁੱਖ ਦੋਸ਼ੀ ਇੰਦਰਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ ਪਰ ਅਜੇ ਤੱਕ ਬਾਕੀ ਦੋਸ਼ੀਆਂ ਦੀ ਗ੍ਰਿਫਤਾਰੀ ਨਹੀਂ ਹੋ ਸਕੀ। ਥਾਣਾ ਸਿਟੀ ਦੇ ਐੱਸ. ਐੱਚ. ਓ. ਨੇ ਦੱਸਿਆ ਕਿ ਬਾਕੀ ਰਹਿੰਦੇ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖਿਲਾਫ ਇਰਾਦਾ-ਏ-ਕਤਲ ਅਤੇ ਆਰਮਜ਼ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਦੋਸ਼ੀਆਂ ਅਵਤਾਰ ਸਿੰਘ, ਜਗਤਾਰ ਸਿੰਘ, ਬੂਟਾ ਸਿੰਘ, ਹਰਜਿੰਦਰ ਸਿੰਘ, ਹਰਜੀਤ ਸਿੰਘ, ਗੁਰਦੇਵ ਸਿੰਘ ਅਤੇ ਦਰਸ਼ਨ ਸਿੰਘ ਤੋਂ ਇਲਾਵਾ 8-10 ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ, ਜਦੋਂ ਕਿ ਪੀੜਤ ਸਿੱਖ ਬਜ਼ੁਰਗ ਹਸਪਤਾਲ 'ਚ ਇਲਾਜ ਅਧੀਨ ਹੈ। 


Related News