ਭਗਤ ਧੰਨਾ ਜੀ ਦਾ ਜੀਵਨ ਇਕਾਗਰ ਚਿੱਤ ਹੋ ਕੇ ਪ੍ਰਭੂ ਨਾਲ ਜੁੜਨ ਦੀ ਸੇਧ ਦਿੰਦੈ

Friday, April 21, 2017 6:43 AM
ਭਗਤ ਧੰਨਾ ਜੀ ਦਾ ਜੀਵਨ ਇਕਾਗਰ ਚਿੱਤ ਹੋ ਕੇ ਪ੍ਰਭੂ ਨਾਲ ਜੁੜਨ ਦੀ ਸੇਧ ਦਿੰਦੈ

ਅੰਮ੍ਰਿਤਸਰ (ਦੀਪਕ ) - ਕਿਰਤ ਕਰਨੀ, ਨਾਮ ਜਪਣਾ ਅਤੇ ਪ੍ਰਭੂ ''ਤੇ ਭਰੋਸਾ ਰੱਖਣਾ ਭਗਤ ਧੰਨਾ ਜੀ ਦਾ ਸਾਰੀ ਲੋਕਾਈ ਨੂੰ ਸੰਦੇਸ਼ ਹੈ। ਇਹ ਪ੍ਰਗਟਾਵਾ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਉਣ ਸਮੇਂ ਕੀਤਾ। ਉਨ੍ਹਾਂ ਭਗਤ ਧੰਨਾ ਜੀ ਦੇ ਜੀਵਨ ''ਤੇ ਰੌਸ਼ਨੀ ਪਾਉਂਦਿਆਂ ਕਿਹਾ ਕਿ ਭਗਤ ਧੰਨਾ ਜੀ ਦਾ ਜਨਮ ਰਾਜਸਥਾਨ ''ਚ ਟਾਂਕ ਦੇ ਇਲਾਕੇ ਪਿੰਡ ਧੂਆਂ ਕਲਾਂ ਵਿਖੇ ਹੋਇਆ।
ਭਗਤ ਧੰਨਾ ਜੀ ਵੱਲੋਂ ਉਚਾਰਨ ਕੀਤੇ 3 ਸ਼ਬਦ ਜੁਗੋ-ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਹਨ, ਜਿਨ੍ਹਾਂ ''ਚੋਂ 2 ਆਸਾ ਰਾਗ ਤੇ 1 ਧਨਾਸਰੀ ਰਾਗ ਵਿਚ ਹੈ। ਉਨ੍ਹਾਂ ਕਿਹਾ ਕਿ ਭਗਤ ਧੰਨਾ ਜੀ ਦਾ ਜੀਵਨ ਬਿਨਾਂ ਕਿਸੇ ਮੋਹ-ਮਾਇਆ ਦੇ ਇਕਾਗਰ ਚਿੱਤ ਹੋ ਕੇ ਪ੍ਰਭੂ ਨਾਲ ਜੁੜਨ ਦੀ ਸੇਧ ਦਿੰਦਾ ਹੈ। ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ਾਂ ਮੁਤਾਬਿਕ ਸ਼੍ਰੋਮਣੀ ਕਮੇਟੀ ਸਿੱਖ ਗੁਰੂ ਸਾਹਿਬਾਨ ਦੇ ਨਾਲ-ਨਾਲ ਭਗਤਾਂ ਦੇ ਦਿਹਾੜੇ ਵੀ ਮਨਾਉਂਦੀ ਹੈ। ਉਨ੍ਹਾਂ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਮੌਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਵੀ ਦਿੱਤੀ।
ਇਸ ਤੋਂ ਪਹਿਲਾਂ ਭਾਈ ਜਗਦੀਪ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਅਰਦਾਸ ਭਾਈ ਪ੍ਰਗਟ ਸਿੰਘ ਅਰਦਾਸੀਏ ਨੇ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ। ਇਸ ਮੌਕੇ ਹਰਜਿੰਦਰ ਸਿੰਘ ਮੀਤ ਸਕੱਤਰ, ਲਖਵਿੰਦਰ ਸਿੰਘ ਬੱਦੋਵਾਲ ਵਧੀਕ ਮੈਨੇਜਰ, ਸ਼੍ਰੋਮਣੀ ਕਮੇਟੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ਼ ਅਤੇ ਵੱਡੀ ਗਿਣਤੀ ''ਚ ਸੰਗਤਾਂ ਹਾਜ਼ਰ ਸਨ।



ਕੀ ਇਕ ਜੀਵਨਸਾਥੀ ਲੱਭ ਰਹੇ ਹੋ? ਪੰਜਾਬੀ ਮੈਟਰੀਮੋਨੀ ਵਿਚ ਰਜਿਸਟ੍ਰੇਸ਼ਨ ਮੁਫਤ ਹੈ