ਭਗਵੰਤ-ਖਹਿਰਾ ਨੇ ਕੀਤਾ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ (ਵੀਡੀਓ)

08/16/2017 10:43:05 PM

ਕਪੂਰਥਲਾ— ਪਹਾੜੀ ਖੇਤਰਾਂ ਦੇ ਬਰਸਾਤੀ ਪਾਣੀ ਨਾਲ ਬਿਆਸ ਨਦੀ ਦੇ ਨਾਲ ਲੱਗਦੇ ਕਈ ਪਿੰਡਾਂ ਦੀਆਂ ਫਸਲਾਂ ਤਬਾਹ ਹੋ ਗਈਆਂ ਹਨ। ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਵਲੋਂ ਤਰਨਤਾਰਨ ਤੇ ਨੇਤਾ ਵਿਰੋਧੀ ਧਿਰ ਸੁਖਪਾਲ ਖਹਿਰਾ ਵਲੋਂ ਕਪੂਰਥਲਾ ਦੇ ਸੁਲਤਾਨਪੁਰ ਨਾਲ ਲੱਗਦੇ ਮੰਡ ਖੇਤਰਾਂ ਦਾ ਦੌਰਾ ਕਰਕੇ ਤਬਾਹੀ ਦਾ ਜਾਇਜ਼ਾ ਲਿਆ ਗਿਆ।
ਦੋਵਾਂ ਨੇਤਾਵਾਂ ਨੇ ਸਰਕਾਰ ਤੋਂ ਕਿਸਾਨਾਂ ਲਈ ਰਾਹਤ ਦੀ ਮੰਗ ਕੀਤੀ ਹੈ। ਆਪ ਨੇਤਾਵਾਂ ਨੇ ਸਰਕਾਰ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਸਪੈਸ਼ਲ ਜ਼ੋਨ ਬਣਾਏ ਜਾਣ ਦੀ ਮੰਗ ਕੀਤੀ ਹੈ।


Related News