ਭਾਕਿਯੂ ਵੱਲੋਂ ਵੱਖ-ਵੱਖ ਪਿੰਡਾਂ ''ਚ ਝੰਡਾ ਮਾਰਚ

08/19/2017 12:50:12 AM

ਲਹਿਰਾਗਾਗਾ, (ਜਿੰਦਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਬਲਾਕ ਲਹਿਰਾ ਦੇ ਵੱਖ-ਵੱਖ ਪਿੰਡਾਂ ਵਿਚ ਝੰਡਾ ਮਾਰਚ ਬਲਾਕ ਪ੍ਰਧਾਨ ਬਹਾਲ ਸਿੰਘ ਢੀਂਡਸਾ ਦੀ ਅਗਵਾਈ ਹੇਠ ਕੱਢਿਆ ਗਿਆ। ਇਹ ਝੰਡਾ ਮਾਰਚ ਲਹਿਰਾਗਾਗਾ ਦੀ ਅਨਾਜ ਮੰਡੀ ਤੋਂ ਸ਼ੁਰੂ ਹੋ ਕੇ ਸ਼ਹਿਰ ਵਿਚ ਹੁੰਦੇ ਹੋਏ ਆਪਣੀਆਂ ਮੰਗਾਂ ਸਬੰਧੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਵੱਖ-ਵੱਖ ਪਿੰਡਾਂ ਨੂੰ ਰਵਾਨਾ ਹੋਇਆ।
ਇਸ ਮੌਕੇ ਕਿਸਾਨ ਆਗੂਆਂ ਬਹਾਲ ਸਿੰਘ ਢੀਂਡਸਾ, ਜਨਕ ਸਿੰਘ ਭੁਟਾਲ ਨੇ ਦੱਸਿਆ ਕਿ ਸੱਤ ਜਥੇਬੰਦੀਆਂ ਵੱਲੋਂ ਕਰਜ਼ਾ ਮੁਕਤੀ ਰੈਲੀ 22 ਅਗਸਤ ਨੂੰ ਬਰਨਾਲਾ ਅਨਾਜ ਮੰਡੀ ਵਿਖੇ ਕੀਤੀ ਜਾ ਰਹੀ ਹੈ, ਜਿਸ ਨੂੰ ਲੈ ਕੇ ਅੱਜ ਵੱਖ-ਵੱਖ ਪਿੰਡਾਂ ਵਿਚ ਝੰਡਾ ਮਾਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਤੇ ਮਜ਼ਦੂਰ ਸਰਕਾਰ ਦੀਆਂ ਗਲਤ ਨੀਤੀਆਂ ਕਰ ਕੇ ਖੁਦਕੁਸ਼ੀਆਂ ਕਰ ਰਹੇ ਹਨ, ਕਾਂਗਰਸ ਸਰਕਾਰ ਚੋਣ ਤੋਂ ਪਹਿਲਾਂ ਕਿਸਾਨਾਂ ਤੇ ਮਜ਼ਦੂਰਾਂ ਨਾਲ ਕੀਤੇ ਵਾਅਦੇ ਸਾਰਾ ਕਰਜ਼ਾ ਮੁਆਫ ਕਰਨ, ਬੇਰੋਜ਼ਗਾਰੀ ਖਤਮ ਕਰਨ, ਖੁਦਕੁਸ਼ੀਆਂ ਰੋਕਣ ਦਾ ਪੱਕਾ ਹੱਲ ਕਰਨ ਆਦਿ ਭੁੱਲ ਗਈ ਹੈ । ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੁਦਕੁਸ਼ੀਆਂ ਕਰਨ ਦੀ ਬਜਾਏ ਬਰਨਾਲਾ ਰੈਲੀ 'ਚ ਪਹੁੰਚਣ ਤਾਂ ਜੋ ਸਰਕਾਰ ਖਿਲਾਫ ਸੰਘਰਸ਼ ਕਰ ਕੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਵਾ ਸਕੀਏ।


Related News