ਘਰ ਦੇ ਤਾਲੇ ਤੋੜ ਕੇ ਗਹਿਣੇ ਚੋਰੀ

07/23/2017 7:30:07 AM

ਅੰਮ੍ਰਿਤਸਰ,   (ਸੰਜੀਵ)-  ਘਰ ਦੇ ਤਾਲੇ ਤੋੜ ਕੇ ਅੰਦਰ ਪਏ ਗਹਿਣੇ ਚੋਰੀ ਕਰ ਕੇ ਲਿਜਾਣ ਦੇ ਦੋਸ਼ 'ਚ ਥਾਣਾ ਗੇਟ ਹਕੀਮਾਂ ਦੀ ਪੁਲਸ ਨੇ ਅਣਪਛਾਤਿਆਂ ਵਿਰੁੱਧ ਕੇਸ ਦਰਜ ਕੀਤਾ ਹੈ। ਦੇਵ ਰਾਜ ਬੱਤਰਾ ਨੇ ਦੱਸਿਆ ਕਿ ਪਿਛਲੇ ਦਿਨ ਉਹ ਬਾਜ਼ਾਰ ਗਿਆ ਹੋਇਆ ਸੀ, ਜਦੋਂ ਵਾਪਸ ਪਰਤਿਆ ਤਾਂ ਉਸ ਨੇ ਵੇਖਿਆ ਕਿ ਘਰ ਦੇ ਤਾਲੇ ਟੁੱਟੇ ਹੋਏ ਹਨ ਤੇ ਅਣਪਛਾਤੇ ਵਿਅਕਤੀ ਅੰਦਰ ਪਏ ਚਾਂਦੀ ਅਤੇ ਸੋਨੇ ਦੇ ਗਹਿਣੇ ਜਿਨ੍ਹਾਂ ਦੀ ਕੀਮਤ ਕਰੀਬ 1.80 ਲੱਖ ਰੁਪਏ ਬਣਦੀ ਸੀ, ਚੋਰੀ ਕਰ ਲਿਜਾ ਚੁੱਕੇ ਸਨ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


Related News