ਸ਼ਰਾਰਤੀ ਅਨਸਰਾਂ ਨੂੰ ਪੰਜਾਬ ਦਾ ਮਾਹੌਲ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ : ਧਰਮਸੌਤ

10/17/2017 12:04:20 PM

ਨਾਭਾ (ਰਾਹੁਲ ਖੁਰਾਨਾ) — ਲੁਧਿਆਣਾ ਵਿਖੇ ਸਵੇਰੇ 8 ਵਜੇ ਦੇ ਕਰੀਬ ਦੋ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਵਲੋਂ ਆਰ. ਐੱਸ. ਐੱਸ. ਦੇ ਆਗੂ ਰਵਿੰਦਰ ਗੋਸਾਈ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਿਸ ਦੇ ਸੰਬੰਧ 'ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਨਾਭਾ ਵਿਖੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਰਾਰਤੀ ਅਨਸਰਾਂ ਨੂੰ ਪੰਜਾਬ ਦਾ ਮਾਹੌਲ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ ਤੇ ਦੋਸ਼ੀਆਂ ਨੂੰ ਜਲਦ ਹੀ ਗ੍ਰਿਫਤਾਰ ਕੀਤਾ ਜਾਵੇਗਾ। 


Related News