ਲੋਕਾਂ ਨੂੰ ਗੁਮਰਾਹ ਕਰਨ ''ਚ ਲੱਗੇ ਸੁਖਬੀਰ-ਹਰਸਿਮਰਤ : ਕੈਪਟਨ

08/18/2017 9:22:36 PM

ਅੰਮ੍ਰਿਤਸਰ — ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਸਲੀ ਕਰਜਾ ਮੁਆਫ ਕਰਨ, ਲੰਗਰ 'ਤੇ ਜੀ. ਐੱਸ. ਟੀ. ਤੇ ਦੂਜੇ ਮੁੱਦਿਆਂ ਸੰਬੰਧੀ ਰਾਜ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ ਅਕਾਲੀ ਆਗੂਆਂ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਦੀ ਤਿੱਖੀ ਆਲੋਚਨਾ ਕੀਤੀ ਹੈ ਤੇ ਉਨ੍ਹਾਂ ਨੇ ਸੂਬੇ 'ਚ ਆਪਣੀ ਪਾਰਟੀ ਦੇ ਸ਼ਾਸਨ ਦੌਰਾਨ ਕੋਈ ਇਕ ਵੀ ਪ੍ਰਭਾਵਸ਼ਾਲੀ ਪ੍ਰਾਪਤੀ ਦੱਸਣ ਦੀ ਚੁਣੌਤੀ ਦਿੱਤੀ ਹੈ।
ਘਟੀਆ ਨੀਤੀਆਂ ਕਾਰਨ ਸੂਬੇ ਨੂੰ ਤਬਾਹ ਕਰਨ ਲਈ ਬਾਦਲ ਪਤੀ-ਪਤਨੀ 'ਤੇ ਤਿੱਖਾ ਹਮਲਾ ਕਰਦੇ ਹੋਏ ਮੁੱਖ ਮੰਤਰੀ ਨੇ ਵੰਡ ਸੰਬੰਬੀ ਆਜਾਇਬ ਘਰ ਦਾ ਉਦਘਾਟਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅਕਾਲੀਆਂ ਨੇ ਆਪਣੇ 10 ਸਾਲਾ ਦੇ ਸ਼ਾਸਨ ਦੌਰਾਨ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ। ਸੁਖਬੀਰ ਤੇ ਉਸ ਦੇ ਜੋੜੀਦਾਰਾਂ ਨੇ ਸੂਬੇ ਤੇ ਇਸ ਦੀ ਸੰਪਤੀ ਨੂੰ ਤਬਾਹਰ ਕਰ ਦਿੱਤਾ ਹੈ ਤੇ ਪੰਜਾਬ ਨੂੰ ਉਸ ਦੇ ਮਾਨ ਤੇ ਗੌਰਵ ਤੋਂ ਵਾਂਝਾ ਕਰ ਦਿੱਤਾ ਹੈ।
ਮੁੱਖ ਮੰਤਰੀ ਨੇ ਸੁਖਬੀਰ ਨੂੰ ਆਪਣੇ ਅੰਦਰ ਝਾਕਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਉਹ ਇਹ ਗੱਲ ਦੱਸਣ ਕਿ ਅਕਾਲੀ ਸਰਕਾਰ ਨੇ ਪੰਜਾਬ ਨੂੰ ਕੀ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੱਤਾ ਸੰਭਾਲੇ ਅਜੇ ਚਾਰ ਮਹੀਨੇ ਹੀ ਹੋਏ ਹੈ ਤੇ ਉਨ੍ਹਾਂ ਨੇ ਸੂਬੇ ਤੇ ਇਥੋਂ ਦੇ ਲੋਕਾਂ ਦੇ ਕਲਿਆਣ ਲਈ ਅਨੇਕਾਂ ਇਤਿਹਾਸਕ ਕਦਮ ਚੁੱਕਿਆ ਹੈ।
ਲੰਗਰ ਤੇ ਪ੍ਰਸਾਦ 'ਤੇ ਜੀ. ਐੱਸ. ਟੀ. ਤੋਂ ਛੂਟ ਦੇ ਸੰਬੰਧ 'ਚ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਇਹ ਮੁੱਦਾ ਕੇਂਦਰੀ ਵਿੱਤ ਮੰਤਰੀ ਅੱਗੇ ਰੱਖਿਆ ਹੈ ਤੇ ਇਸ ਦੀ ਪੈਰਵੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮੁੱਦਾ ਕੇਂਦਰ ਸਰਕਾਰ ਦੇ ਕੋਲ ਪਿਆ ਹੈ ਤੇ ਕੇਂਦਰੀ ਫੂਡ ਤੇ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਇਹ ਮੁੱਦਾ ਸੂਬਾ ਸਰਕਾਰ 'ਤੇ ਮੜ੍ਹਨ ਦੀ ਜਗ੍ਹਾ ਲੰਗਰ 'ਤੇ ਜੀ. ਐੱਸ.  ਟੀ. ਤੋਂ ਛੂਟ ਦਿਵਾਉਣੀ ਚਾਹੀਦੀ।
ਟੀ. ਹੱਕ ਕਮੇਟੀ ਦੀ ਰਿਪੋਰਟ ਸੰਬੰਧੀ ਪੁੱਛੇ ਇਕ ਸਵਾਲ ਦੇ ਜਵਾਬ 'ਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਹੀ ਸੂਬੇ ਦੀ 10.25 ਲੱਖ ਛੋਟੇ ਤੇ ਦਰਮਿਆਨੇ ਕਿਸਾਨਾਂ ਦੇ ਕਰਜ਼ ਮੁਆਫ ਕਰ ਦਿੱਤੇ ਹਨ। ਹੱਕ ਕਮੇਟੀ ਹੁਣ ਕਿਸਾਨ ਭਾਈਚਾਰੇ ਦੇ ਨਾਲ ਸੰਬੰਧਿਤ ਹੋਰ ਮੁੱਦਿਆਂ 'ਤੇ ਕੰਮ ਕਰ ਰਹੀ ਹੈ ਤੇ ਇਹ ਜਲਦੀ ਹੀ ਆਪਣੀ ਆਖਰੀ ਰਿਪੋਰਟ ਪੇਸ਼ ਕਰ ਦੇਵੇਗੀ। ਉਨ੍ਹਾਂ ਨੇ ਇਸ ਮੁੱਦੇ 'ਤੇ ਆਪਣੇ ਸਵਾਰਥੀ ਰਾਜਨੀਤੀ ਹਿੱਤਾਂ ਲਈ ਅਕਾਲੀਆਂ ਤੇ ਹੋਰ ਸਿਆਸੀ ਪਾਰਟੀਆਂ 'ਤੇ ਲੋਕਾਂ ਨੂੰ ਗੁਮਰਾਹ ਕਰਨ ਦਾ ਦੋਸ਼ ਲਗਾਇਆ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਮਦਨ ਲਾਲ ਢੀਂਗਰਾ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਂਟ ਕੀਤੀ।


Related News