ਕੈਪਟਨ ਅਮਰਿੰਦਰ ਸਿੰਘ ਦੇ ਫੈਸਲਿਆਂ ਨਾਲ ਪੰਜਾਬ ਆਰਥਿਕ ਵਿਕਾਸ ਵੱਲ ਵਧ ਰਿਹੈ : ਗਿੱਲ

12/12/2017 11:20:30 AM

ਹਰੀਕੇ ਪੱਤਣ (ਲਵਲੀ) - ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਲਏ ਜਾ ਰਹੇ ਦ੍ਰਿੜ੍ਹ ਫੈਸਲਿਆਂ ਕਾਰਨ ਪੰਜਾਬ ਤੇਜ਼ੀ ਨਾਲ ਆਰਥਿਕ ਵਿਕਾਸ ਦੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਾਂਗਰਸੀ ਵਰਕਰ ਜਸਪਾਲ ਸਿੰਘ ਕਿਰਤੋਵਾਲ ਦੀ ਅਗਵਾਈ ਹੇਠ ਰੱਖੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ 9 ਮਹੀਨਿਆਂ ਦੇ ਸ਼ਾਸਨ ਕਾਲ ਅੰਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਦਾ 2 ਲੱਖ ਦਾ ਕਰਜ਼ਾ ਮੁਆਫ਼ ਕਰਨਾ, 10 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਰੇਟ ਵਧਾਉਣਾ, ਕਿਸਾਨਾਂ ਨੂੰ ਖੇਤੀ ਵਸਤਾਂ, ਤੇਲ, ਦਵਾਈਆਂ 'ਤੇ ਸਬਸਿਡੀ ਸ਼ੁਰੂ ਕਰਨ ਦੇ ਨਾਲ-ਨਾਲ ਕਿਸਾਨਾਂ ਦੀਆਂ ਫਸਲਾਂ ਮੰਡੀਆਂ 'ਚ ਪੂਰੇ ਭਾਅ 'ਤੇ ਖਰੀਦ ਕੇ ਪੈਸਿਆਂ ਦਾ ਭੁਗਤਾਨ ਕਰਨ ਨਾਲ ਕਿਸਾਨ ਸਰਕਾਰ ਤੋਂ ਰਾਹਤ ਮਹਿਸੂਸ ਕਰ ਰਿਹਾ ਹੈ। 
ਉਨ੍ਹਾਂ ਆਪਣੇ ਹਲਕੇ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਅੰਦਰ ਸੜਕਾਂ ਦਾ ਨਿਰਮਾਣ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਕਾਰਜਾਂ ਅਤੇ ਲੋਕ-ਪੱਖੀ ਸਹੂਲਤਾਂ ਲਈ ਪੈਸੇ ਦੀ ਘਾਟ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਹਲਕਾ ਪੱਟੀ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣ ਕੇ ਸਾਹਮਣੇ ਆਵੇਗਾ। ਇਸ ਮੌਕੇ ਜਸਪਾਲ ਸਿੰਘ, ਪ੍ਰਭਜੀਤ ਸਿੰਘ ਬੱਬਾ, ਹਜ਼ੂਰ ਸਿੰਘ ਆਦਿ ਹਾਜ਼ਰ ਸਨ।


Related News