ਕੈਪਟਨ ਦੀ ਮੋਦੀ ਨੂੰ ਅਪੀਲ, ਵਾਧੂ ਬਿਜਲੀ ਪਾਕਿਸਤਾਨ ਤੇ ਨੇਪਾਲ ''ਚ ਵੇਚਣ ਨੂੰ ਦਿੱਤੀ ਜਾਵੇ ਮਨਜ਼ੂਰੀ (ਵੀਡੀਓ)

04/21/2017 1:51:15 PM

ਜਲੰਧਰ (ਧਵਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ''ਚ ਚੱਲਦੇ ਆਰਥਿਕ ਸੰਕਟ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਸਰਪੱਲਸ ਬਿਜਲੀ ਪਾਕਿਸਤਾਨ ਤੇ ਨੇਪਾਲ ''ਚ ਵੇਚਣ ਲਈ ਰਾਜ ਸਰਕਾਰ ਨੂੰ ਮਨਜ਼ੂਰੀ ਦਿੱਤੀ ਜਾਵੇ। ਵੀਰਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਦੀ ਲਗਾਤਾਰ ਆਮਦਨ ਨੂੰ ਬਣਾਈ ਰੱਖਣ ਲਈ ਖੇਤੀਬਾੜੀ ਨੂੰ ਉਤਸ਼ਾਹਿਤ ਕੀਤਾ ਜਾਵੇ ਅਤੇ ਪੰਜਾਬ ਨੂੰ ਕਣਕ ਤੇ ਝੋਨੇ ਦੇ ਫਸਲੀ ਚੱਕਰ ''ਚੋ ਕੱਢਿਆ ਜਾਵੇ। ਸਰੱਹਦੀ ਇਲਾਕਿਆਂ ''ਚ ਪੰਜਾਬ ਦੇ ਕਿਸਾਨਾਂ ਦੇ ਮਸਲਿਆਂ ਨੂੰ ਚੁੱਕਦੇ ਹੋਏ ਕੈਪਟਨ ਦੇ ਅਪੀਲ ਕੀਤੀ ਕਿ ਕਿਸਾਨਾਂ ਲਈ ਮੁਆਵਜ਼ਾ ਰਾਸ਼ੀ ''ਚ ਵਾਧਾ ਕੀਤਾ ਜਾਵੇ ਤਾਂ ਜੋ ਕਿਸਾਨਾਂ ਦੀ ਦੁਰਦਸ਼ਾ ਨੂੰ ਸੁਧਾਰਿਆ ਜਾ ਸਕੇ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕਿਹਾ ਕਿ ਜਾਂ ਤਾਂ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਉਦਯੋਗਿਕ ਪੈਕੇਜ ਨੂੰ ਬੰਦ ਕੀਤਾ ਜਾਵੇ ਜਾਂ ਉਨ੍ਹਾਂ ਦੇ ਨਾਲ-ਨਾਲ ਉਦਯੋਗਿਕ ਪੈਕੇਜ ਪੰਜਾਬ ਨੂੰ ਵੀ ਭੇਜ ਦਿੱਤਾ ਜਾਵੇ ਤਾਂ ਜੋ ਸੂਬੇ ''ਚ ਉਦਯੋਗ ਨੂੰ ਉਤਸ਼ਾਹਿਤ ਕਰਕੇ ਸੂਬੇ ''ਚ ਨਵੇਂ ਮੌਕੇ ਪੈਦਾ ਕੀਤੇ ਜਾਣ।

Babita Marhas

News Editor

Related News