ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ, ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਦੀ ਨਿਯੁਕਤੀ ਰੱਦ

01/18/2018 11:17:56 AM

ਚੰਡੀਗੜ੍ਹ (ਭੁੱਲਰ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੂਜਾ ਝਟਕਾ ਲੱਗਿਆ ਹੈ। ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ/ਪ੍ਰਮੁੱਖ ਸਕੱਤਰ ਅਤੇ ਸਾਬਕਾ ਆਈ. ਏ. ਐੱਸ. ਸੁਰੇਸ਼ ਕੁਮਾਰ ਦੀ ਨਿਯੁਕਤੀ ਨੂੰ ਰੱਦ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਮੋਹਾਲੀ ਦੇ ਰਮਨਦੀਪ ਸਿੰਘ ਨਾਂ ਦੇ ਵਿਅਕਤੀ ਨੇ ਸੁਰੇਸ਼ ਕੁਮਾਰ ਖਿਲਾਫ ਪਟੀਸ਼ਨ ਦਾਇਰ ਕੀਤੀ ਸੀ, ਜਿਸ ਤੋਂ ਬਾਅਦ ਅੱਜ ਜਸਟਿਸ ਰਾਜਨ ਗੁਪਤਾ ਨੇ ਉਨ੍ਹਾਂ ਦੀ ਨਿਯੁਕਤੀ ਰੱਦ ਕਰ ਦਿੱਤੀ। ਫਿਲਹਾਲ ਹਾਈਕੋਰਟ ਵਲੋਂ ਇਸ ਮਾਮਲੇ ਸਬੰਧੀ ਫੈਸਲਾ ਸੁਰੱਖਿਅਤ ਰੱਖਿਆ ਗਿਆ ਹੈ। ਅਦਾਲਤ ਵਲੋਂ ਕਿਹਾ ਗਿਆ ਹੈ ਕਿ ਸੁਰੇਸ਼ ਕੁਮਾਰ ਦੀ ਨਿਯੁਕਤੀ ਸੰਵਿਧਾਨ ਦੀ ਧਾਰਾ-166(3) ਦੀ ਉਲੰਘਣਾ ਕਰਦੇ ਹੋਏ ਕੀਤੀ ਗਈ ਹੈ। ਹਾਈਕੋਰਟ ਨੇ ਕਿਹਾ ਕਿ ਬਿਨਾਂ ਕਾਨੂੰਨੀ ਅਥਾਰਟੀ ਦੇ ਉਨ੍ਹਾਂ ਨੂੰ ਇਹ ਅਹੁਦਾ ਦਿੱਤਾ ਗਿਆ ਹੈ। ਸੁਰੇਸ਼ ਕੁਮਾਰ ਨੂੰ ਕੈਪਟਨ ਸਰਕਾਰ ਦੇ ਆਉਂਦਿਆਂ ਹੀ ਇਹ ਅਹੁਦਾ ਦੇ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ ਕੈਪਟਨ ਨੂੰ ਆਪਣਾ ਅਸਤੀਫਾ ਸੌਂਪਿਆ ਗਿਆ ਹੈ। 


Related News