ਕੈਪਟਨ ਸਰਕਾਰ ਦੇ ਫੈਸਲੇ ਤੋਂ ਗੱਦ-ਗੱਦ ਹੋਈ ਹੋਟਲ ਇੰਡਸਟਰੀ (ਵੀਡੀਓ)

06/25/2017 4:41:36 AM

ਬਠਿੰਡਾ— ਸੁਪਰੀਮ ਕੋਰਟ ਵੱਲੋਂ ਹਾਈ-ਵੇ 'ਤੇ ਹੋਟਲ, ਬਾਰ ਅਤੇ ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਤੋਂ ਬਾਅਦ ਹੋਟਲ ਇੰਡਸਟਰੀ ਨੂੰ ਪੰਜਾਬ ਸਰਕਾਰ ਨੇ ਵੱਡੀ ਰਾਹਤ ਦਿੰਦਿਆਂ ਹੋਟਲ, ਬਾਰ 'ਚ ਸ਼ਰਾਬ ਦਾ ਇਸਤੇਮਾਲ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਹੋਟਲ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਨੇ ਦੱਸਿਆ ਕਿ ਸੁਪਰੀਮ ਕੋਰਟ ਵੱਲੋਂ ਲਏ ਗਏ ਫੈਸਲੇ 'ਚ ਹੋਟਲ ਇੰਡਸਟਰੀ ਨੂੰ 8500 ਕਰੋੜ ਦਾ ਨੁਕਸਾਨ ਹੋਇਆ ਸੀ ਪਰ ਹੁਣ ਸਰਕਾਰ ਵੱਲੋਂ ਪਾਸ ਕੀਤੇ ਗਏ ਬਿੱਲ ਤੋਂ ਬਾਅਦ ਹੋਟਲ ਇੰਡਸਟਰੀ 'ਚ ਖੁਸ਼ੀ ਦੀ ਲਹਿਰ ਹੈ।
ਉਧਰ ਲੋਕਾਂ ਨੇ ਵੀ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਦੱਸ ਦਈਏ ਕੀ ਸੂਬਾ ਸਰਕਾਰ ਨੇ ਪੰਜਾਬ 'ਚ ਹੁਣ ਹਾਈਵੇ ਤੋਂ 500 ਮੀਟਰ ਦੇ ਘੇਰੇ 'ਚ ਆਉਂਦੇ ਬਾਰ, ਰੈਸਟੋਰੈਂਟ ਤੇ ਕਲਬ ਸ਼ਰਾਬ ਦਾ ਇਸਤੇਮਾਲ ਕਰਨ ਦੀ ਇਜਾਜਤ ਦੇ ਦਿੱਤੀ ਹੈ ।


Related News