ਕੈਪਟਨ ਸਰਕਾਰ ਨੇ ਔਰਤਾਂ ਨੂੰ 50 ਫੀਸਦੀ ਰਾਖਵਾਂਕਰਨ ਦੇ ਕੇ ਬਣਦਾ ਹੱਕ ਦਿੱਤੈ : ਵਿਧਾਇਕ ਦੱਤੀ, ਮਮਤਾ ਦੱਤਾ

06/27/2017 6:02:10 PM

ਅੰਮ੍ਰਿਤਸਰ – ਸਥਾਨਕ ਰਣਜੀਤ ਐਵੀਨਿਊ ਵਿਖੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਔਰਤਾਂ ਨੂੰ 50 ਫੀਸਦੀ ਰਾਖਵਾਂਕਰਨ ਦੇਣ ਸਬੰਧੀ ਧੰਨਵਾਦ ਸਮਾਗਮ ਪੰਜਾਬ ਇੰਟਕ ਦੇ ਵਾਈਸ ਪ੍ਰਧਾਨ ਕੁਲਦੀਪ ਮਹਿਤਾ ਅਤੇ ਉੱਘੀ ਸਮਾਜ ਸੇਵਿਕਾ ਸ਼੍ਰੀਮਤੀ ਰਮਨੀਕ ਕੌਰ ਉਸਾਨ ਦੀ ਅਗਵਾਈ ਹੇਠ ਕਰਵਾਇਆ ਗਿਆ। 
ਸਮਾਗਮ 'ਚ ਮੁੱਖ ਮਹਿਮਾਨ ਵੱਜੋਂ ਪਹੁੰਚੇ ਐੱਮ. ਪੀ. ਗੁਰਜੀਤ ਸਿੰਘ ਔਜਲਾ ਦੀ ਮਾਤਾ ਸ਼੍ਰੀਮਤੀ ਜਗੀਰ ਕੌਰ, ਵਿਧਾਇਕ ਸੁਨੀਲ ਦੱਤੀ ਅਤੇ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਮਮਤਾ ਦੱਤਾ ਨੇ ਸੰਬੋਧਨ ਵਿਚ ਕਿਹਾ ਕਿ 50 ਫੀਸਦੀ ਕੋਟਾ ਮਿਲਣ 'ਤੇ ਔਰਤਾਂ ਵਿਚ ਖੁਸ਼ੀ ਦੀ ਲਹਿਰ ਹੈ। ਇਸ ਨਾਲ ਔਰਤਾਂ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣਗੀਆਂ ਅਤੇ ਉਨ੍ਹਾਂ ਨੂੰ ਸਮਾਜ ਸੇਵਾ ਕਰਨ ਦਾ ਮੌਕਾ ਮਿਲੇਗਾ। ਕੈਪਟਨ ਸਰਕਾਰ ਨੇ ਔਰਤਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਹੈ। ਆਗੂਆਂ ਨੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਇਸ ਚੁੱਕੇ ਕਦਮ ਦੀ ਸ਼ਲਾਘਾ ਵੀ ਕੀਤੀ।ਇਸ ਮੌਕੇ ਕਾਂਗਰਸੀ ਆਗੂਆਂ ਨੇ ਔਰਤਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਸ ਦੇ ਜਲਦ ਹੱਲ ਲਈ ਭਰੋਸਾ ਵੀ ਦਿੱਤਾ।
ਇਸ ਮੌਕੇ ਇੰਟਕ ਦੇ ਵਾਈਸ ਪ੍ਰਧਾਨ ਕੁਲਦੀਪ ਮਹਿਤਾ ਅਤੇ ਸ਼੍ਰੀਮਤੀ ਰਮਨੀਕ ਕੌਰ ਉਸਾਨ ਨੇ ਮਾਤਾ ਸ਼੍ਰੀਮਤੀ ਜਗੀਰ ਕੌਰ, ਵਿਧਾਇਕ ਸੁਨੀਲ ਦੱਤੀ ਅਤੇ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਮਮਤਾ ਦੱਤਾ ਨੂੰ ਮੀਟਿੰਗ ਵਿਚ ਪਹੁੰਚਣ 'ਤੇ ਧੰਨਵਾਦ ਕੀਤਾ ਤੇ ਜੀ ਆਇਆਂ ਆਖਦਿਆਂ ਸਿਰੋਪਾਓ ਭੇਟ ਕਰਦਿਆਂ ਸਨਮਾਨਿਤ ਵੀ ਕੀਤਾ। ਸਟੇਜ ਸੈਕਟਰੀ ਦੀ ਸੇਵਾ ਪੰਜਾਬ ਇੰਟਕ ਦੇ ਵਾਈਸ ਪ੍ਰਧਾਨ ਕੁਲਦੀਪ ਮਹਿਤਾ ਨੇ ਹੀ ਬਾਖੂਬੀ ਨਿਭਾਈ। ਮੀਟਿੰਗ ਸਮੇਂ ਸੋਨਮ ਮਹਿਤਾ, ਨੀਲਮ, ਗੁਰਪਿੰਦਰ ਕੌਰ, ਮਨਜੀਤ ਕੌਰ, ਬੱਬਲੀ ਧੀਮਾਨ, ਚਰਨਜੀਤ ਕੌਰ, ਸਰਬਜੀਤ ਕੌਰ ਅਤੇ ਸੀਮਾ ਸ਼ਰਮਾ ਤੋਂ ਇਲਾਵਾ ਮਹਿਲਾ ਕਾਂਗਰਸ ਦੀਆਂ ਹੋਰ ਵਰਕਰ ਤੇ ਅਹੁਦੇਦਾਰ ਹਾਜ਼ਰ ਸਨ ।


Related News