ਕਿਸਾਨਾਂ ਦਾ ਕਰਜ਼ਾ ਮੁਆਫ਼ ਕਰ ਕੇ ਕੈਪਟਨ ਸਰਕਾਰ ਨੇ ਸਿਰਜਿਆ ਇਤਿਹਾਸ

06/26/2017 7:49:20 AM

ਕੋਟਕਪੂਰਾ  (ਨਰਿੰਦਰ) - ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਨੇ ਇਕ ਵਾਰ ਫ਼ਿਰ ਦਰਸਾ ਦਿੱਤਾ ਹੈ ਕਿ ਸੂਬੇ ਦੇ ਕਿਸਾਨਾਂ ਲਈ ਕਾਂਗਰਸ ਪਾਰਟੀ ਨੇ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ। ਕਾਂਗਰਸ ਪਾਰਟੀ ਦੇ ਸਪੋਕਸਮੈਨ ਜਸਵਿੰਦਰ ਸਿੰਘ ਸਿੱਖਾਂਵਾਲਾ ਨੇ ਗੱਲਬਾਤ ਦੌਰਾਨ ਕਿਹਾ ਕਿ ਸੂਬੇ ਵਿਚ ਕਿਸਾਨਾਂ ਨੂੰ ਕਰਜ਼ੇ ਤੇ ਜ਼ਮੀਨ ਕੁਰਕੀ ਤੋਂ ਲਾਂਭੇ ਕਰਨ ਲਈ ਕੋਆਪ੍ਰੇਟਿਵ ਸੁਸਾਇਟੀਆਂ ਤੇ ਕੋਆਪ੍ਰੇਟਿਵ ਬੈਂਕਾਂ ਵੱਲੋਂ ਕਰਜ਼ੇ ਦੀ ਵਸੂਲੀ ਦੀ ਧਾਰਾ ਜੋ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਸ਼ੁਰੂ ਕੀਤੀ ਗਈ ਸੀ, ਨੂੰ ਕਾਂਗਰਸ ਨੇ ਖਤਮ ਕੀਤਾ ਹੈ।  ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੂੰ ਉਕਤ ਗੱਲ ਹਜ਼ਮ ਨਹੀਂ ਹੋ ਰਹੀ ਹੈ, ਜਿਸ ਕਾਰਨ ਜਾਣਬੁੱਝ ਕੇ ਵਿਧਾਨ ਸਭਾ ਵਿਚ ਹੰਗਾਮਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ 10 ਸਾਲਾਂ ਤੋਂ ਕਿਸਾਨਾਂ ਦੀ ਹਾਲਤ ਬੇਹੱਦ ਪਤਲੀ ਹੋ ਗਈ ਸੀ ਪਰ ਹੁਣ ਕਿਸਾਨਾਂ ਨੂੰ ਕਾਂਗਰਸ ਦੀ ਸਰਕਾਰ ਤੋਂ ਆਸ ਜਾਗੀ ਹੈ। ਇਸ ਮੌਕੇ ਚੇਅਰਮੈਨ ਜਰਨੈਲ ਸਿੰਘ ਬੀ. ਸੀ. ਸੈੱਲ ਫਰੀਦਕੋਟ, ਕੁਲਦੀਪ ਸਿੰਘ ਕਾਲਾ, ਸੁਖਮੰਦਰ ਸਿੰਘ, ਸੁਭਾਸ਼ ਚੰਦਰ, ਸੁਖਦੀਪ ਸਿੰਘ ਵੜਿੰਗ ਆਦਿ ਹਾਜ਼ਰ ਸਨ।


Related News