ਪੁਲਸ ਨੇ ਨਾਕੇ ''ਤੇ ਰੋਕੇ ਕਾਰ ਸਵਾਰ ਕੁੜੀ-ਮੁੰਡੇ, ਜਦੋਂ ਤਲਾਸ਼ੀ ਲਈ ਤਾਂ ਸਾਹਮਣੇ ਆਈ ਕਰਤੂਤ

08/18/2017 7:46:45 PM

ਨਵਾਂਸ਼ਹਿਰ (ਤ੍ਰਿਪਾਠੀ) : ਥਾਣਾ ਮੁਕੰਦਪੁਰ ਦੀ ਪੁਲਸ ਨੇ ਮਾਰੂਤੀ ਕਾਰ ਸਵਾਰ ਲੜਕੀ ਸਹਿਤ 2 ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਨਸ਼ੇ ਦੇ ਤੌਰ 'ਤੇ ਪ੍ਰਯੋਗ ਹੋਣ ਵਾਲੇ ਟੀਕੇ ਅਤੇ ਸਰਿੰਜਾਂ ਬਰਾਮਦ ਕੀਤੀਆਂ ਹਨ ਜਦਕਿ ਕਾਰ ਚਾਲਕ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਏ.ਐੱਸ.ਆਈ. ਸੁਰਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਨਸ਼ਾ ਤਸਕਰਾਂ ਦੀ ਤਲਾਸ਼ 'ਚ ਜਦੋਂ ਕਸਬਾ ਔੜ ਤੋਂ ਮਾਹਲ ਖੁਰਦ ਵੱਲ ਨੂੰ ਜਾ ਰਹੀ ਸੀ ਤਾਂ ਪਿੰਡ ਵਲੋਂ ਆ ਰਹੀ ਇਕ ਮਰੂਤੀ ਕਾਰ ਨੂੰ ਸ਼ੱਕ ਦੇ ਆਧਾਰ 'ਤੇ ਰੁਕਣ ਦਾ ਇਸ਼ਾਰਾ ਕੀਤਾ। ਪੁਲਸ ਨੇ ਕਾਰ ਦੀ ਪਿਛਲੀ ਸੀਟ 'ਤੇ ਬੈਠੀ ਇਕ ਲੜਕੀ ਅਤੇ ਨੌਜਵਾਨ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ  ਹੈ ਜਦਕਿ ਕਾਰ ਚਾਲਕ ਫਰਾਰ ਹੋ ਗਿਆ।
ਪੁਲਸ ਨੇ ਉਕਤ ਪਾਸੋਂ ਨਸ਼ੇ ਲਈ ਪ੍ਰਯੋਗ ਹੋਣ ਵਾਲੇ 30 ਟੀਕੇ ਅਤੇ 110 ਸਰਿੰਜਾਂ ਬਰਾਮਦ ਕੀਤੀਆਂ। ਗ੍ਰਿਫ਼ਤਾਰ ਨੌਜਵਾਨਾਂ ਦੀ ਪਛਾਣ ਗੁਰਮਨਾਮ ਸਿੰਘ ਉਰਫ ਗਾਮਾ ਪੁੱਤਰ ਸ਼ੀਤਲ ਸਿੰਘ ਅਤੇ ਹਰਪ੍ਰੀਤ ਕੌਰ ਪੁੱਤਰੀ ਪ੍ਰੇਮ ਚੰਦ ਵਾਸੀ ਪਿੰਡ ਦੁਧਾਲਾ ਦੇ ਤੌਰ 'ਤੇ ਹੋਈ ਜਦਕਿ ਫਰਾਰ ਕਾਰ ਚਾਲਕ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਰਜਿੰਦਰ ਸਿੰਘ ਦੇ ਤੌਰ 'ਤੇ ਕੀਤੀ ਗਈ। ਪੁਲਸ ਨੇ ਦੱਸਿਆ ਕਿ ਦੋਸ਼ੀਆਂ ਖਿਲਾਫ਼ ਐਨ.ਡੀ.ਪੀ.ਐਸ. ਦੇ ਤਹਿਤ ਮਾਮਲਾ ਦਰਜ ਕੀਤਾ ਗਾ ਹੈ। ਗ੍ਰਿਫ਼ਤਾਰ ਦੋਸ਼ੀਆਂ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਜਾਏਗਾ ਜਦਕਿ ਫਰਾਰ ਦੀ ਤਲਾਸ਼ ਕੀਤੀ ਜਾ ਰਹੀ ਹੈ।


Related News