ਕਾਰ ਤੇ ਮੋਟਰਸਾਈਕਲ ਦੀ ਟੱਕਰ, 1 ਦੀ ਮੌਤ

08/17/2017 7:00:55 AM

ਕਿਸ਼ਨਗੜ੍ਹ, (ਬੈਂਸ)— ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਅੱਡਾ ਬਿਆਸ ਪਿੰਡ ਕਰਾੜੀ ਕਰਾਸਿੰਗ 'ਤੇ ਇਕ ਸਵਿਫਟ ਕਾਰ ਵਲੋਂ ਮੋਟਰਸਾਈਕਲ ਨੂੰ ਪਿੱਛੋਂ ਜ਼ਬਰਦਸਤ ਟੱਕਰ ਮਾਰ ਦੇਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ ਕਾਰ ਚਾਲਕ ਕਾਰ ਸਮੇਤ ਮੌਕੇ ਤੋਂ ਫਰਾਰ ਹੋ ਗਿਆ।
ਪ੍ਰਾਪਤ ਜਾਣਕਾਰੀ ਮੁਤਾਬਕ ਬੀਤੇ ਦਿਨ ਧਰਮਪਾਲ ਪੁੱਤਰ ਸ਼ਾਮਾ ਰਾਮ ਵਾਸੀ ਕਿੰਗਰਾ ਚੋਅ ਵਾਲਾ ਕਾਲੋਨੀ ਬ੍ਰਹਮਪੁਰਾ ਮੋਟਰਸਾਈਕਲ 'ਤੇ ਪਿੰਡ ਵਾਪਸ ਜਾ ਰਿਹਾ ਸੀ। ਜਦ ਉਹ ਘਟਨਾ ਸਥਾਨ 'ਤੇ ਪਹੁੰਚਿਆ ਤਾਂ ਪਿੱਛੋਂ ਆ ਰਹੀ ਇਕ ਤੇਜ਼ ਰਫਤਾਰ ਸਵਿਫਟ ਕਾਰ ਨੇ ਉਸਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਮੋਟਰਸਾਈਕਲ ਬੇਕਾਬੂ ਹੋ ਕੇ ਸੜਕ 'ਤੇ ਡਿੱਗ ਪਿਆ। ਸਿਰ 'ਚ ਡੂੰਘੀ ਸੱਟ ਲੱਗਣ ਨਾਲ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਸੂਚਨਾ ਮਿਲਣ 'ਤੇ ਸਥਾਨਕ ਕਿਸ਼ਨਗੜ੍ਹ ਪੁਲਸ ਪਾਰਟੀ ਵੱਲੋਂ ਮੌਕੇ 'ਤੇ ਪਹੁੰਚ ਕੇ ਕਾਰਵਾਈ ਕਰਦੇ ਹੋਏ ਅਣਪਛਾਤੇ ਕਾਰ ਚਾਲਕ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਲਾਸ਼ ਪੋਸਟਮਾਰਟਮ ਕਰਵਾਉਣ ਉਪਰੰਤ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ। 


Related News