ਕਾਰਾਂ ਦੀ ਆਹਮੋ-ਸਾਹਮਣੇ ਟੱਕਰ

10/16/2017 2:52:34 AM

ਬੰਗਾ, (ਚਮਨ/ਅਰੋੜਾ)- ਬੰਗਾ ਫਗਵਾੜਾ ਮੁੱਖ ਮਾਰਗ 'ਤੇ ਪੈਂਦੇ ਪਿੰਡ ਢਾਹਾਂ ਕਲੇਰਾਂ ਨੇੜੇ 2 ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਹੋਣ ਦੀ ਖਬਰ ਮਿਲੀ ਹੈ।
ਜਾਣਕਾਰੀ ਅਨੁਸਾਰ ਅਲਟੋ ਕਾਰ ਸਵਾਰ ਮਨਪ੍ਰੀਤ ਸਿੰਘ ਪੁੱਤਰ ਬਲਿਹਾਰ ਸਿੰਘ ਵਾਸੀ ਪਿੰਡ ਭੂਤਾ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਜ਼ਰੂਰੀ ਕੰਮ ਲਈ ਬਹਿਰਾਮ ਤੋਂ ਬੰਗਾ ਆ ਰਿਹਾ ਸੀ। ਜਿਵੇਂ ਹੀ ਉਹ ਘਟਨਾ ਸਥਾਨ 'ਤੇ ਪਹੁੰਚਿਆ ਤਾਂ ਸਾਹਮਣਿਓਂ ਕਿਸੇ ਹੋਰ ਵਾਹਨ ਨੂੰ ਓਵਰਟੇਕ ਕਰ ਰਹੀ ਕਾਰ, ਜਿਸ ਨੂੰ ਹਰਜਿੰਦਰ ਸਿੰਘ ਪੁੱਤਰ ਚਰਨ ਸਿੰਘ ਵਾਸੀ ਰਪਾਲੋ ਤਹਿਸੀਲ ਸਮਰਾਲਾ ਜ਼ਿਲਾ ਲੁਧਿਆਣਾ ਚਲਾ ਰਿਹਾ ਸੀ, ਨਾਲ ਟਕਰਾਅ ਗਈ। ਦੋਵੇਂ ਵਾਹਨਾਂ ਦਾ ਕਾਫੀ ਨੁਕਸਾਨ ਹੋ ਗਿਆ ਪਰ ਕਿਸੇ ਵੀ ਸਵਾਰ ਨੂੰ ਸੱਟ ਨਹੀਂ ਲੱਗੀ।
ਮੌਕੇ 'ਤੇ ਬੰਗਾ ਸਦਰ ਪੁਲਸ ਦੇ ਏ. ਐੱਸ. ਆਈ. ਜਸਕਰਨ ਸਿੰਘ ਤੇ ਕੁਲਵਿੰਦਰ ਸਿੰਘ ਸਮੇਤ ਪੁਲਸ ਪਾਰਟੀ ਮੌਕੇ 'ਤੇ ਪਹੁੰਚ ਗਏ ਸਨ। ਉਨ੍ਹਾਂ ਦੋਵੇਂ ਵਾਹਨਾਂ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।


Related News