ਸ੍ਰੀ ਹਿੱਤ ਅਭਿਲਾਸ਼ੀ ਸਕੂਲ 'ਚ ਆਜ਼ਾਦੀ ਦਿਹਾੜਾ ਅਤੇ ਜਨਮ ਅਸ਼ਟਮੀ ਦਾ ਤਿਓਹਾਰ ਮਨਾਇਆ ਗਿਆ

08/16/2017 10:13:25 AM


ਬੁਢਲਾਡਾ(ਮਨਜੀਤ)—ਇੱਥੋਂ ਦੇ ਸ੍ਰੀ ਹਿੱਤ ਅਭਿਲਾਸ਼ੀ ਸਰਵਹਿੱਤਕਾਰੀ ਸੀਨੀਅਰ ਸਕੈਡਰੀ ਵਿੱਦਿਆ ਮੰਦਿਰ ਬੁਢਲਾਡਾ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਅਤੇ ਸੁਤੰਤਰਤਾ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਬੜੀ ਧੂਮ ਧਾਮ ਨਾਲ ਮਨਾਇਆ ਗਿਆ।ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਮਨੀਸ਼ ਅਰੋੜਾ ਵੱਲੋਂ ਅਦਾ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਨੇ ਕਿਹਾ ਕਿ ਹਰੇਕ ਦੇਸ਼ ਵਾਸੀ ਇਸ ਮਹਾਨ ਦਿਹਾੜੇ 'ਤੇ ਆਪਸੀ ਭਾਈਚਾਰਕ ਸਾਂਝ ਅਤੇ ਅਮਨ ਸ਼ਾਂਤੀ ਬਣਾਈ ਕੇ ਰੱਖਣੀ ਚਾਹੀਦੀ ਹੈ । ਉਨਾਂ ਕਿਹਾ ਕਿ ਦੇਸ਼ ਭਗਤਾਂ ਵੱਲੋਂ ਆਜ਼ਾਦੀ ਦੀ ਪ੍ਰਾਪਤੀ ਅਤੇ ਬਹਾਲੀ ਲਈ ਪਾਏ ਪੂਰਨਿਆ 'ਤੇ ਚੱਲ ਕੇ ਆਪਣੇ ਫਰਜ਼ਾ ਪ੍ਰਤੀ ਸੁਚੇਤ ਹੋਣਾ ਚਾਹੀਦਾ ਹੈ।ਇਸ ਦੌਰਾਨ ਸਾਰੇ ਬੱਚੇ ਅਤੇ ਅਧਿਆਪਕਾਂ ਨੇ ਰਾਸ਼ਟਰੀ ਗਾਣ ਦੇ ਨਾਲ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ। ਇਸ ਉਪਰੰਤ ਵਾਈਸ ਪ੍ਰਿੰਸੀਪਲ ਸ਼੍ਰੀ ਮਤੀ ਪਾਇਲ ਗਰਗ ਨੇ ਸਾਰਿਆਂ ਨੂੰ ਜਨਮ ਅਸ਼ਟਮੀ ਅਤੇ ਸੁਤੰਤਰਤਾ ਦਿਵਸ ਦੇ ਪਾਵਨ ਤਿਉਹਾਰ ਦੀ ਵਧਾਈ ਦਿੱਤੀ। ਬੱਚਿਆਂਂ ਵਲੋਂ ਸੰਸਕ੍ਰਿਤੀ ਪ੍ਰੋਗਰਾਮ ਵੀ ਪੇਸ਼ ਕੀਤੇ ਗਏ।


Related News