ਫਿਰੋਜ਼ਪੁਰ ਦੀ ਚਾਹਤ ਗੋਇਲ ਨੇ ਮਾਰੀ ਬਾਜ਼ੀ, 94.8 ਫੀਸਦੀ ਨੰਬਰ ਲੈ ਕੇ ਹਾਸਲ ਕੀਤਾ ਪਹਿਲਾ ਸਥਾਨ

05/30/2017 11:10:44 AM

ਫਿਰੋਜ਼ਪੁਰ(ਪਰਮਜੀਤ, ਸ਼ੈਰੀ)-ਸੀ. ਬੀ. ਐੱਸ. ਈ. ਬੋਰਡ ਵੱਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ 'ਚ ਡੀ. ਸੀ. ਮਾਡਲ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਚਾਹਤ ਗੋਇਲ ਨੇ ਨਾਨ-ਮੈਡੀਕਲ ਵਿਸ਼ੇ 'ਚੋਂ 94.8 ਫੀਸਦੀ ਨੰਬਰ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਚਾਹਤ ਗੋਇਲ ਨੇ ਇਸ ਪ੍ਰਾਪਤੀ ਦਾ ਸਿਹਰਾ ਸਕੂਲ ਅਧਿਆਪਕਾਂ ਅਤੇ ਆਪਣੇ ਮਾਤਾ-ਪਿਤਾ ਨੂੰ ਦਿੱਤਾ ਹੈ। ਇਸ ਮੌਕੇ ਸਕੂਲ ਅਧਿਆਪਕਾਂ ਨੇ ਚਾਹਤ ਗੋਇਲ ਦੀ ਇਸ ਪ੍ਰਾਪਤੀ 'ਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਅੱਗੇ ਤੋਂ ਇਸੇ ਤਰ੍ਹਾਂ ਪ੍ਰਾਪਤੀਆਂ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। 
ਇਸ ਮੌਕੇ ਚਾਹਤ ਗੋਇਲ ਨੇ ਦੱਸਿਆ ਕਿ ਉਹ ਆਪਣੇ ਜੀਵਨ 'ਚ ਐਰੋਨੋਟੀਅਲ ਇੰਜੀਨੀਅਰ ਬਣਨਾ ਚਾਹੁੰਦੀ ਹੈ। ਇਸ ਮੌਕੇ ਚਾਹਤ ਗੋਇਲ ਦੇ ਅਧਿਆਪਕਾਂ ਅਤੇ ਪਰਿਵਾਰਕ ਮੈਂਬਰਾਂ ਨੇ ਮਠਿਆਈ ਨਾਲ ਉਸ ਦਾ ਮੂੰਹ ਮਿੱਠਾ ਕਰਵਾਇਆ। ਚਾਹਤ ਗੋਇਲ ਅਤੇ ਉਸ ਦੇ ਪਰਿਵਾਰਿਕ ਮੈਂਬਰਾਂ ਨੂੰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ। 


Related News