ਚੰਦੂਮਾਜਰਾ ਦੇ ਰਿਸ਼ਤੇਦਾਰ ਨੇ ਉਤਾਰੀ ਮੇਰੀ ਪਗੜੀ; ਹਾਲੇ ਤੱਕ ਨਹੀਂ ਮਿਲਿਆ ਇਨਸਾਫ : ਜੋਗਾ ਸਿੰਘ

06/26/2017 11:59:15 PM

ਰੂਪਨਗਰ, (ਵਿਜੇ)- ਸ਼ਹਿਰ ਪਟਿਆਲਾ ਤੋਂ ਆਗੂ ਜੋਗਾ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਤੋਂ ਮੰਗ ਕੀਤੀ ਕਿ ਉਹ ਪੰਜਾਬ 'ਚ ਸਿੱਖਾਂ ਨਾਲ ਹੋ ਰਹੀ ਧੱਕੇਸ਼ਾਹੀ ਤੇ ਉਨ੍ਹਾਂ ਦੀਆਂ ਪੱਗਾਂ ਦੀ ਬੇਅਦਬੀ ਦੀ ਉੱਚ ਪੱਧਰੀ ਜਾਂਚ ਕਰਵਾਉਣ।
ਉਨ੍ਹਾਂ ਕਿਹਾ ਕਿ ਬਡੂੰਗਰ ਪੰਜਾਬ ਵਿਧਾਨ ਸਭਾ 'ਚ ਸਿੱਖਾਂ ਦੀਆਂ ਪੱਗਾਂ ਨੂੰ ਉਛਾਲਣ ਤੇ ਬੀਬੀਆਂ ਦੀ ਬੇਇੱਜ਼ਤੀ ਕਰਨ ਦੇ ਮਾਮਲੇ ਨੂੰ ਜ਼ੋਰ ਨਾਲ ਚੁੱਕ ਰਹੇ ਹਨ ਪਰ ਪੰਜਾਬ ਵਿਧਾਨ ਸਭਾ ਦੇ ਬਾਹਰ ਸਿੱਖਾਂ ਨਾਲ ਹੋ ਰਹੀਆਂ ਜ਼ਿਆਦਤੀਆਂ ਵੱਲ ਕੋਈ ਧਿਆਨ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ 7 ਸਾਲ ਪਹਿਲਾਂ ਜ਼ਿਲਾ ਪਟਿਆਲਾ 'ਚ ਸਹਿਕਾਰੀ ਬੈਂਕਾਂ ਦੀਆਂ ਚੋਣਾਂ ਦੌਰਾਨ ਜਦੋਂ ਉਹ ਅਕਾਲੀ ਦਲ 'ਚ ਸੀ ਤਾਂ ਕਿਸੇ ਗੱਲ ਨੂੰ ਲੈ ਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਰਿਸ਼ਤੇਦਾਰ ਨੇ ਉਨ੍ਹਾਂ ਦੀ ਪਗੜੀ ਵੀ ਉਤਾਰੀ ਸੀ ਤੇ ਉਨ੍ਹਾਂ ਨਾਲ ਬਦਸਲੂਕੀ ਕੀਤੀ ਸੀ। ਉਨ੍ਹਾਂ ਮੰਗ ਕੀਤੀ ਕਿ ਦੇਸ਼-ਵਿਦੇਸ਼ਾਂ 'ਚ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਦੀ ਹੋ ਰਹੀ ਬੇਅਦਬੀ ਤੇ ਵੱਖ-ਵੱਖ ਥਾਵਾਂ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋ ਰਹੀ ਬੇਅਦਬੀ ਦੇ ਸਬੰਧ 'ਚ ਗੰਭੀਰਤਾ ਨਾਲ ਇਕ ਸਮਾਂ ਸੀਮਾ 'ਚ ਜਾਂਚ ਕਰਵਾਈ ਜਾਵੇ, ਨਹੀਂ ਤਾਂ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਸੁਰੱਖਿਆ ਦਾ ਠੇਕਾ ਲੈਣਾ ਬੰਦ ਕਰ ਦੇਣ।


Related News