ਸੜਕ ਹਾਦਸੇ ''ਚ ਬੱਚੀ ਦੀ ਮੌਤ, ਪਰਿਵਾਰ ਦੇ ਤਿੰਨ ਮੈਂਬਰ ਗੰਭੀਰ ਜ਼ਖਮੀ

07/23/2017 3:09:01 PM

ਬਟਾਲਾ (ਬੇਰੀ, ਵਿਪਨ, ਅਸ਼ਵਨੀ, ਯੋਗੀ, ਰਾਘਵ) : ਸੜਕ ਹਾਦਸੇ ਵਿਚ ਇਕ ਬੱਚੀ ਦੀ ਮੌਤ ਹੋਣ ਅਤੇ ਪਰਿਵਾਰ ਦੇ 3 ਮੈਂਬਰਾਂ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਰਮਬੀਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਬਹਾਦਰ ਹੂਸੈਨ ਆਪਣੇ ਪਰਿਵਾਰਕ ਮੈਂਬਰਾਂ ਦਮਨਪ੍ਰੀਤ ਕੌਰ ਪਤਨੀ ਹਰਦੀਪ ਸਿੰਘ, ਗੁਰਮੀਤ ਕੌਰ ਪੁੱਤਰੀ ਹਰਦੀਪ ਸਿੰਘ ਅਤੇ ਕਮਲਜੀਤ ਕੌਰ ਪੁੱਤਰੀ ਜਗਦੀਪ ਸਿੰਘ ਨਾਲ ਅੱਚਲ ਸਾਹਿਬ ਵਿਚ ਮੱਥਾ ਟੇਕਣ ਤੋਂ ਬਾਅਦ ਵਾਪਸ ਆਪਣੇ ਪਿੰਡ ਜਾ ਰਿਹਾ ਸੀ। ਜਦੋਂ ਉਹ ਪਿੰਡ ਖੋਜੇਵਾਲ ਦੇ ਨੇੜੇ ਪਹੁੰਚੇ ਤਾਂ ਅੱਗੇ ਜਾ ਰਹੀ ਟਰੈਕਟਰ-ਟਰਾਲੀ ਨੂੰ ਪਾਰ ਕਰਦੇ ਸਮੇਂ ਮੋਟਰਸਾਈਕਲ ਟਰੈਕਟਰ-ਟਰਾਲੀ ਵਿਚ ਜਾ ਵੱਜਾ ਜਿਸਦੇ ਚੱਲਦਿਆਂ ਉਕਤ ਚਾਰੇ ਮੋਟਰਸਾਈਕਲ ਸਵਾਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਇਸ ਹਾਦਸੇ ਵਿਚ ਬੱਚੀ ਦੀ ਮੌਤ ਹੋ ਗਈ।


Related News