ਚਾਈਨਾ ਡੋਰ ਦੀ ਲਪੇਟ ''ਚ ਆਉਣ ਨਾਲ ਨੌਜਵਾਨ ਜ਼ਖਮੀ

12/11/2017 12:08:06 PM

ਗੁਰਦਾਸਪੁਰ (ਦੀਪਕ) - ਗੁਰਦਾਸਪੁਰ 'ਚ ਚਾਈਨਾ ਡੋਰ ਦਾ ਕਹਿਰ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ ਪਰ ਪ੍ਰਸ਼ਾਸਨ ਇਸ ਮਸਲੇ ਸਬੰਧੀ ਢਿੱਲ ਵਰਤੀ ਬੈਠਾ ਹੈ, ਜਿਸ ਦਾ ਖਮਿਆਜ਼ਾ ਦੋਪਹੀਆ ਵਾਹਨ 'ਤੇ ਜਾ ਰਹੇ ਚਾਲਕਾਂ ਨੂੰ ਭੁਗਤਣਾ ਪੈਂਦਾ ਹੈ। ਇਸ ਤਰ੍ਹਾਂ ਦਾ ਇਕ ਵਾਕਿਆ ਅੱਜ ਗੁਰਦਾਸਪੁਰ ਦੇ ਤਿੱਬੜੀ ਰੋਡ 'ਤੇ ਸਾਹਮਣੇ ਆਇਆ ਹੈ। ਇਕ ਨੌਜਵਾਨ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਉਸ ਦੇ ਮੂੰਹ 'ਤੇ ਅਚਾਨਕ ਚਾਈਨਾ ਡੋਰ ਲੱਗ ਗਈ, ਜਿਸ ਕਾਰਨ ਉਹ ਜ਼ਖਮੀ ਹੋ ਗਿਆ।
ਜ਼ਖਮੀ ਸੰਜੀਵ ਕੁਮਾਰ ਸੰਨੀ ਪੁੱਤਰ ਮਹਿੰਦਰ ਪਾਲ ਵਾਸੀ ਸਾਧੂਚੱਕ ਨੇ ਦੱਸਿਆ ਕਿ ਉਸ ਦੀ ਡੈਂਟਿੰਗ-ਪੇਂਟਿੰਗ ਦੀ ਦੁਕਾਨ ਪਿੰਡ ਪੰਡੋਰੀ ਵਿਚ ਹੈ। ਅੱਜ ਘਰ ਤੋਂ ਉਹ ਦੁਕਾਨ 'ਤੇ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਿਹਾ ਸੀ। ਜਦ ਉਹ ਤਿੱਬੜੀ ਰੋਡ 'ਤੇ ਪਹੁੰਚਿਆ ਤਾਂ ਅਚਾਨਕ ਚਾਈਨਾ ਡੋਰ ਉਸ ਦੇ ਮੂੰਹ 'ਤੇ ਫਿਰ ਗਈ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਉਸ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚਾਈਨਾ ਡੋਰ ਦੁਕਾਨਾਂ 'ਤੇ ਧੜੱਲੇ ਨਾਲ ਵਿਕ ਰਹੀ ਹੈ, ਜਿਸ ਨਾਲ ਆਏ ਦਿਨ ਹਾਦਸੇ ਹੋ ਰਹੇ ਹਨ। ਇਸ ਨੂੰ ਤੁਰੰਤ ਬੰਦ ਕਰਵਾਇਆ ਜਾਵੇ।


Related News