ਚੰਡੀਗੜ੍ਹ ਛੇੜਛਾੜ ਮਾਮਲਾ : ਪੁੱਤ ਦੀ ਕਰਨੀ, ਪਿਓ ਨੂੰ ਪਵੇਗੀ ਭਰਨੀ, ਜਲਦ ਹੋ ਸਕਦੈ ਬਰਾਲਾ ਦਾ ਅਸਤੀਫਾ!

08/18/2017 3:28:33 PM

ਚੰਡੀਗੜ੍ਹ (ਪਾਂਡੇ) : ਪੁੱਤ ਦੇ ਕਾਰਨਾਮੇ ਨਾਲ ਜਨਤਾ ਅਤੇ ਵਿਰੋਧੀ ਧਿਰ ਦੇ ਨਿਸ਼ਾਨੇ 'ਤੇ ਆਏ ਭਾਜਪਾ ਦੇ ਸੂਬਾ ਪ੍ਰਧਾਨ ਸੁਭਾਸ਼ ਬਰਾਲਾ ਦੇ ਅਸਤੀਫੇ 'ਤੇ ਹੁਣ ਪਾਰਟੀ ਮਨ ਬਣਾ ਚੁੱਕੀ ਹੈ। ਸੂਤਰਾਂ ਦੀ ਮੰਨੀਏ ਤਾਂ ਇਸ ਸਬੰਧ 'ਚ ਬੀਤੇ ਦਿਨ ਮੁੱਖ ਮੰਤਰੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਦਿੱਲੀ 'ਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਮਿਤ ਕੁਮਾਰ ਨਾਲ ਮੁਲਾਕਾਤ ਕੀਤੀ ਹੈ। ਦੱਸਿਆ ਗਿਆ ਹੈ ਕਿ ਦੋਵੇਂ ਆਗੂਆਂ ਦੀ ਮੁਲਾਕਾਤ 'ਚ ਬਰਾਲਾ ਮਾਮਲੇ ਨਾਲ ਹਰਿਆਣਾ ਦੇ ਮੌਜੂਦਾ ਹਾਲਾਤ 'ਤੇ ਚਰਚਾ ਕੀਤੀ ਗਈ।  ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਆਈ. ਏ. ਐੱਸ. ਅਫਸਰ ਵੀ. ਐੱਸ. ਕੁੰਡੂ ਦੀ ਧੀ ਨਾਲ ਛੇੜਛਾੜ ਮਾਮਲੇ 'ਚ ਹਰਿਆਣਾ ਭਾਜਪਾ ਦੇ ਪ੍ਰਧਾਨ ਸੁਭਾਸ਼ ਬਰਾਲਾ ਦੇ ਪੁੱਤ ਵਿਕਾਸ ਬਰਾਲਾ ਨੂੰ ਜੇਲ 'ਚ ਬੰਦ ਕੀਤਾ ਗਿਆ ਹੈ ਪਰ ਅਜੇ ਵੀ ਪਾਰਟੀ ਅੰਦਰ ਸੁਭਾਸ਼ ਬਰਾਲਾ ਦੇ ਅਸਤੀਫੇ ਦੀਆਂ ਚਰਚਾਵਾਂ ਥੰਮਣ ਦਾ ਨਾਂ ਨਹੀਂ ਲੈ ਰਹੀਆਂ। ਦੱਸਿਆ ਜਾ ਰਿਹਾ ਹੈ ਕਿ ਜਲਦ ਹੀ ਬਰਾਲਾ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾਇਆ ਜਾ ਸਕਦਾ ਹੈ।


Related News