ਦੀਦਾਰ ਭੱਟੀ ਤੇ ਰਾਜੂ ਖੰਨਾ ਨੇ ਸੁਖਬੀਰ ਬਾਦਲ ਨੂੰ ਦਿੱਤੀਆਂ ਦੀਵਾਲੀ ਦੀਆਂ ਮੁਬਾਰਕਾਂ

10/19/2017 8:03:30 AM

ਅਮਲੋਹ  (ਜੋਗਿੰਦਰਪਾਲ) - ਸ਼੍ਰੋਮਣੀ ਅਕਾਲ਼ੀ ਦਲ ਹਲਕਾ ਸਰਹਿੰਦ ਦੇ ਇੰਚਾਰਜ ਦੀਦਾਰ ਸਿੰਘ ਭੱਟੀ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ-ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜ ਕੇ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ, ਦੁਨੀਆ ਦੇ ਕੋਨੇ-ਕੋਨੇ ਵਿਚ ਵਸਦੇ ਸਮੂਹ ਪੰਜਾਬੀਆਂ ਤੇ ਦੇਸ਼ ਵਾਸੀਆਂ ਨੂੰ ਦੀਵਾਲੀ ਦੀ ਵਧਾਈ ਦਿੰਦਿਆਂ ਵਾਹਿਗੁਰੂ ਤੋਂ ਸਮੁੱਚੀ ਕਾਇਨਾਤ 'ਤੇ ਵਸਦੀ ਮਨੁੱਖਤਾ ਦੀ ਤੰਦਰੁਸਤੀ ਤੇ ਚੜ੍ਹਦੀ ਕਲਾ ਦੀ ਕਾਮਨਾ ਕੀਤੀ। ਬਾਦਲ ਨੇ ਦੀਦਾਰ ਸਿੰਘ ਭੱਟੀ ਤੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਪਾਰਟੀ ਵੱਲੋਂ ਜੋ ਵੀ ਸੇਵਾ ਜਾਂ ਡਿਊਟੀ ਸਮੇਂ-ਸਮੇਂ 'ਤੇ ਦਿੱਤੀ ਜਾਂਦੀ ਹੈ, ਇਹ ਦੋਵੇਂ ਆਗੂ ਦਿੱਤੀ ਸੇਵਾ ਤੋਂ ਅੱਗੇ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਕਾਰਜ ਕਰਦੇ ਹਨ, ਜਿਨ੍ਹਾਂ 'ਤੇ ਸ਼੍ਰੋਮਣੀ ਅਕਾਲੀ ਦਲ ਨੂੰ ਹਮੇਸ਼ਾ ਮਾਣ ਰਹੇਗਾ। ਉਨ੍ਹਾਂ ਭੱਟੀ ਤੇ ਰਾਜੂ ਖੰਨਾ ਨੂੰ ਕਿਹਾ ਕਿ ਉਹ ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਕਾਰਜ ਕਰਦੇ ਰਹਿਣ ਤੇ ਸਮੁੱਚਾ ਅਕਾਲੀ ਦਲ ਹਰ ਸਮੇਂ ਉਨ੍ਹਾਂ ਨਾਲ ਡਟ ਕੇ ਖੜ੍ਹਾ ਰਹੇਗਾ। ਰਾਜੂ ਖੰਨਾ ਨੇ ਸੁਖਬੀਰ ਸਿੰਘ ਬਾਦਲ ਨੂੰ ਭਰੋਸਾ ਦਿੱਤਾ ਕਿ ਉਹ ਹਲਕਾ ਅਮਲੋਹ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ-ਰਾਤ ਇਕ ਕਰਦੇ ਰਹਿਣਗੇ। ਇਸ ਮੌਕੇ ਐੱਸ. ਓ. ਆਈ. ਦੇ ਜ਼ੋਨਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਯੂਥ ਅਕਾਲੀ ਦਲ ਜ਼ਿਲਾ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਤੇ ਐਡਵੋਕੇਟ ਕਰਨਵੀਰ ਸਿੰਘ ਸਿੱਧੁ ਵੀ ਹਾਜ਼ਰ ਸਨ।


Related News