ਸਰਦਾਰ ਬਾਦਲ ਨੂੰ ਮੁੱਖ ਮੰਤਰੀ ਕੈਪਟਨ ਦੀ ਪਿੱਠ ਥਾਪੜਣੀ ਚਾਹੀਦੀ ਸੀ : ਜਾਖੜ (ਵੀਡੀਓ)

06/27/2017 1:47:32 PM

ਪਟਿਆਲਾ : ਪੰਜਾਬ ਸਰਕਾਰ ਵਲੋਂ ਕਿਸਾਨਾਂ ਦਾ ਫਸਲੀ ਕਰਜ਼ਾ ਮੁਆਫ ਕਰਨ 'ਤੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਉਨ੍ਹਾਂ ਦੀ ਪਿੱਠ ਥਾਪੜਣੀ ਚਾਹੀਦੀ ਸੀ। ਇਹ ਕਹਿਣਾ ਹੈ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦਾ। ਕਾਂਗਰਸ ਪ੍ਰਧਾਨ ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਜਾਖੜ ਨੇ ਕਿਹਾ ਕਿ ਜਿਸ ਤਰ੍ਹਾਂ ਕੈਪਟਨ ਸਰਕਾਰ ਵਲੋਂ ਕਿਸਾਨ ਦੇ ਹੱਕ ਵਿਚ ਕਦਮ ਚੁੱਕਿਆ ਗਿਆ ਹੈ ਇਸ 'ਤੇ ਸਾਬਕਾ ਮੁੱਖ ਮੰਤਰੀ ਨੂੰ ਉਨ੍ਹਾਂ ਦਾ ਸਹਿਯੋਗ ਦੇਣਾ ਚਾਹੀਦਾ ਸੀ ਪਰ ਉਨ੍ਹਾਂ ਅਜਿਹਾ ਨਹੀਂ ਕੀਤਾ। ਜਾਖੜ ਨੇ ਬਾਦਲ ਦੀ ਚੁੱਪੀ 'ਤੇ ਅਫਸੋਸ ਪ੍ਰਗਟਾਇਆ ਹੈ। ਜ਼ਿਕਰਯੋਗ ਹੈ ਕਿ ਬਜਟ ਇਜਲਾਸ ਦੌਰਾਨ ਸਾਬਕਾ ਮੁੱਖ ਮੰਤਰੀ ਵਲੋਂ ਇਕ ਦਿਨ ਵੀ ਹਾਜ਼ਰੀ ਨਹੀਂ ਲਗਾਈ ਗਈ।


Related News