5 ਗ੍ਰਾਮ ਚਿੱਟੇ ਨਸ਼ੀਲੇ ਪਦਾਰਥ ਸਮੇਤ 1 ਕਾਬੂ

06/26/2017 1:59:24 AM

ਸੰਗਤ ਮੰਡੀ,   (ਮਨਜੀਤ)- ਥਾਣਾ ਸੰਗਤ ਦੀ ਪੁਲਸ ਵੱਲੋਂ ਹਰਿਆਣਾ ਦੇ ਬਾਰਡਰ ਨਾਲ ਲੱਗਦੇ ਪਿੰਡ ਨਰ ਸਿੰਘ ਕਾਲੋਨੀ ਤੋਂ ਪਿੰਡ ਦੇ ਹੀ ਇਕ ਵਿਅਕਤੀ ਨੂੰ 5 ਗ੍ਰਾਮ ਚਿੱਟੇ ਨਸ਼ੀਲੇ ਪਦਾਰਥ ਸਣੇ ਕਾਬੂ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਬੁੱਧ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਸ਼ਤ ਦੌਰਾਨ ਜਦ ਉਹ ਡੱਬਵਾਲੀ ਮੰਡੀ ਦੇ ਨਾਲ ਲੱਗਦੇ ਪਿੰਡ ਨਰ ਸਿੰਘ ਕਾਲੋਨੀ ਵਿਖੇ ਪਹੁੰਚੇ ਤਾਂ ਪਿੰਡ ਦਾ ਹੀ ਇਕ ਵਿਅਕਤੀ ਡੱਬਵਾਲੀ ਵਾਲੇ ਪਾਸਿਓ ਸ਼ੱਕੀ ਹਾਲਾਤ 'ਚ ਪੈਦਲ ਤੁਰਿਆ ਆ ਰਿਹਾ ਸੀ। ਜਦ ਪੁਲਸ ਪਾਰਟੀ ਵੱਲੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 5 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਫੜੇ ਗਏ ਵਿਅਕਤੀ ਦੀ ਪਛਾਣ ਕਰਨਜੀਤ ਸਿੰਘ ਪੁੱਤਰ ਅਮਰਜੀਤ ਸਿੰਘ ਦੇ ਤੌਰ 'ਤੇ ਕੀਤੀ ਗਈ। ਪੁਲਸ ਵੱਲੋਂ ਉਕਤ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਕੇ ਉਸ ਨੂੰ ਹਵਾਲਾਤ 'ਚ ਬੰਦ ਕਰ ਦਿੱਤਾ ਗਿਆ।


Related News