ਨਸ਼ੀਲੇ ਟੀਕਿਆਂ ਤੇ ਦਵਾਈਆਂ ਸਣੇ ਕਾਬੂ

06/26/2017 1:22:50 AM

ਨਵਾਂਸ਼ਹਿਰ, (ਤ੍ਰਿਪਾਠੀ)- ਥਾਣਾ ਮੁਕੰਦਪੁਰ ਦੀ ਪੁਲਸ ਨੇ ਨਸ਼ੀਲੇ ਟੀਕਿਆਂ ਤੇ ਦਵਾਈਆਂ ਸਣੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।  ਜਾਣਕਾਰੀ ਦਿੰਦੇ ਹੋਏ ਚੌਕੀ ਇੰਚਾਰਜ ਔੜ ਏ. ਐੱਸ. ਆਈ. ਦਰਬਾਰਾ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਪਿੰਡ ਲੜੋਆ ਵਿਖੇ ਇਕ ਨੌਜਵਾਨ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਨਸ਼ੀਲੇ 10 ਟੀਕੇ ਤੇ 10 ਨਸ਼ੀਲੀ ਦਵਾਈ ਦੀਆਂ ਸ਼ੀਸ਼ੀਆਂ ਬਰਾਮਦ ਹੋਈਆਂ। ਗ੍ਰਿਫਤਾਰ ਨੌਜਵਾਨ ਦੀ ਪਛਾਣ ਰਵਿੰਦਰ ਸਿੰਘ ਉਰਫ ਰਵੀ ਪੁੱਤਰ ਗੁਰਬਚਨ ਸਿੰਘ ਵਾਸੀ ਸ਼ੇਖੂਪੁਰ ਥਾਣਾ ਮੁਕੰਦਪੁਰ ਵਜੋਂ ਹੋਈ, ਜਿਸ ਖਿਲਾਫ ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News