ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਜਲ ਸਪਲਾਈ ਦਫਤਰ ਅੱਗੇ ਧਰਨਾ

12/13/2017 12:38:59 AM

ਬਟਾਲਾ,  (ਬੇਰੀ)-  ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਬ੍ਰਾਂਚ ਬਟਾਲਾ ਵੱਲੋਂ ਪ੍ਰਧਾਨ ਮਨਦੀਪ ਸਿੰਘ ਖੱਖ ਦੀ ਅਗਵਾਈ ਹੇਠ ਬਟਾਲਾ ਦੇ ਮੁੱਖ ਦਫਤਰ ਅੱਗੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਗਈ।ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਪਿਛਲੇ ਦਿਨੀਂ ਕਾਰਜਕਾਰੀ ਇੰਜੀਨੀਅਰ ਨਾਲ ਮੀਟਿੰਗ ਹੋਈ ਸੀ, ਜਿਸ ਦੌਰਾਨ ਕਾਰਜਕਾਰੀ ਇੰਜੀਨੀਅਰ ਨੇ ਵਿਸ਼ਵਾਸ ਦਿਵਾਇਆ ਸੀ ਕਿ ਸਾਰੇ ਵਰਕਰਾਂ ਦੀਆਂ ਤਨਖਾਹਾਂ ਦੀਆਂ ਕੁਟੇਸ਼ਨਾਂ 9246 ਰੇਟ ਨਾਲ ਪਾਸ ਕੀਤੀਆਂ ਜਾਣਗੀਆਂ ਪਰ ਹੈੱਡ ਡਰਾਫਟਸਮੈਨ ਵੱਲੋਂ ਕੁਲ ਵਰਕਰਾਂ ਦੀਆਂ ਕੁਟੇਸ਼ਨਾਂ ਘੱਟ ਰੇਟ 'ਤੇ ਪਾਸ ਕੀਤੀਆਂ ਗਈਆਂ ਹਨ, ਜਿਸ ਕਾਰਨ ਅੱਜ ਯੂਨੀਅਨ ਧਰਨਾ ਦੇਣ ਲਈ ਮਜਬੂਰ ਹੋਈ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦ ਤੱਕ ਵਰਕਰਾਂ ਦੀਆਂ ਕੁਟੇਸ਼ਨਾਂ ਸਹੀ ਰੇਟ 'ਤੇ ਪਾਸ ਨਹੀਂ ਹੁੰਦੀਆਂ, ਉਦੋਂ ਤੱਕ ਧਰਨਾ ਲਗਾਤਾਰ ਜਾਰੀ ਰੱਖਿਆ ਜਾਵੇਗਾ।ਇਸ ਦੌਰਾਨ ਆਗੂਆਂ ਤੇ ਵਰਕਰਾਂ ਵੱਲੋਂ ਜਲ ਸਪਲਾਈ ਮਹਿਕਮੇ ਵੱਲੋਂ ਜਲ ਸਪਲਾਈ ਸਕੀਮਾਂ 'ਤੇ ਲੱਗੇ ਵਰਕਰਾਂ ਦੀ ਛਾਂਟੀ ਕਰ ਕੇ ਉਨ੍ਹਾਂ ਸਕੀਮਾਂ 'ਤੇ ਹੋਰ ਵਰਕਰਾਂ ਦੀ ਇਨਲਿਸਟਮੈਂਟ ਕੀਤੇ ਜਾਣ ਦਾ ਵਿਰੋਧ ਕੀਤਾ ਗਿਆ। ਧਰਨੇ ਵਿਚ ਬਲਵੰਤ ਸਿੰਘ, ਜਤਿੰਦਰ ਸਿੰਘ, ਬਲਦੇਵ ਸਿੰਘ, ਅਵਤਾਰ ਸਿੰਘ, ਗੁਲਾਬ ਸਿੰਘ, ਵਿਲਸਨ ਮਸੀਹ, ਨਿਸ਼ਾਨ ਸਿੰਘ, ਜਸਪਾਲ ਸਿੰਘ ਤੇ ਹਰਮਨਜੀਤ ਸਿੰਘ ਆਦਿ ਮੌਜੂਦ ਸਨ।


Related News