10 ਗ੍ਰਾਮ ਹੈਰੋਇਨ ਸਮੇਤ ਕਾਬੂ

12/13/2017 7:01:53 AM

ਫਗਵਾੜਾ, (ਜਲੋਟਾ, ਹਰਜੋਤ, ਰੁਪਿੰਦਰ ਕੌਰ)- ਪੁਲਸ ਚੌਕੀ ਚਹੇੜੂ ਦੀ ਟੀਮ ਨੇ 10 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਦੀ ਪਛਾਣ ਮਨੀ ਵਾਸੀ ਬੇਦੀਆਂ ਮੁਹੱਲਾ ਫਗਵਾੜਾ ਦੇ ਰੂਪ ਵਿਚ ਹੋਈ ਹੈ। ਚਹੇੜੂ ਪੁਲਸ ਚੌਕੀ ਦੇ ਇੰਚਾਰਜ ਬਲਜਿੰਦਰ ਸਿੰਘ ਨੇ ਦੱਸਿਆ ਕਿ ਹਰਦਾਸਪੁਰ ਰੋਡ 'ਤੇ ਨਾਕਾਬੰਦੀ ਦੌਰਾਨ ਉਕਤ ਵਿਅਕਤੀ ਨੂੰ ਸ਼ੱਕੀ ਹਾਲਤ ਵਿਚ ਕਾਬੂ ਕੀਤਾ ਗਿਆ ਅਤੇ ਜਦ ਪੁਲਸ ਨੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


Related News