ਨਾਜਾਇਜ਼ ਸ਼ਰਾਬ ਸਣੇ 3 ਕਾਬੂ

08/15/2017 1:30:35 AM

ਅਬੋਹਰ   (ਸੁਨੀਲ, ਰਹੇਜਾ)—  ਬੀਤੀ ਸ਼ਾਮ ਨਗਰ ਥਾਣਾ ਨੰਬਰ 1 ਦੀ ਪੁਲਸ ਨੇ ਕਿਲਿਆਂਵਾਲੀ ਰੋਡ 'ਤੇ ਨਾਕੇ ਦੌਰਾਨ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ।ਜਾਣਕਾਰੀ ਅਨੁਸਾਰ ਸਹਾਇਕ ਸਬ-ਇੰਸਪੈਕਟਰ ਰਾਜਵਿੰਦਰ ਸਿੰਘ ਨੇ ਕਿਲਿਆਂਵਾਲੀ ਰੋਡ 'ਤੇ ਨਹਿਰ ਦੇ ਪੁਲ ਕੋਲ ਨਾਕੇ ਦੌਰਾਨ ਸਾਹਮਣੇ ਤੋਂ ਆ ਰਹੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਮੌਜੂਦ ਗੱਟੇ 'ਚੋਂ 48 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਫੜੇ ਗਏ ਵਿਅਕਤੀ ਦੀ ਪਛਾਣ ਰਾਜੂ ਪੁੱਤਰ ਫੂਲਚੰਦ ਵਾਸੀ ਸੰਤ ਨਗਰ ਗਲੀ ਨੰਬਰ 4 ਦੇ ਰੂਪ 'ਚ ਹੋਈ ਹੈ। ਪੁਲਸ ਨੇ ਉਸ ਖਿਲਾਫ ਮਾਮਲਾ ਦਰਜ ਕਰਨ ਤੋਂ ਬਾਅਦ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ।
ਤਲਵੰਡੀ ਭਾਈ, (ਗੁਲਾਟੀ)—ਪੁਲਸ ਨੇ ਦੋ ਵੱਖ-ਵੱਖ ਮਾਮਲਿਆਂ 'ਚ 29 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ। ਤਲਵੰਡੀ ਭਾਈ ਪੁਲਸ ਦੇ ਮੁਖੀ ਹਰਪ੍ਰੀਤ ਸਿੰਘ ਵਿਰਕ ਨੇ ਦੱਸਿਆ ਕਿ ਦੌਰਾਨੇ ਗਸ਼ਤ ਏ. ਐੱਸ. ਆਈ. ਲਖਵੀਰ ਸਿੰਘ ਨੇ ਪਿੰਡ ਮਾਛੀਬੁਗਰਾ ਨੇੜੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ ਸਵਾ ਨੌ ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਦੋਸ਼ੀ ਦੀ ਪਛਾਣ ਸਰਬਜੀਤ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਹਰਾਜ ਵਜੋਂ ਹੋਈ। 
ਦੂਜੇ ਮਾਮਲੇ 'ਚ ਮੁੱਦਕੀ ਪੁਲਸ ਦੇ ਏ. ਐੱਸ. ਆਈ. ਗੁਰਦੀਪ ਸਿੰਘ ਵੱਲੋਂ ਦੋਸ਼ੀ ਨਿਰਮਲ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਲੁਹਾਮ ਤੋਂ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਸ ਨੇ ਦੋਵਾਂ ਦੋਸ਼ੀਆਂ ਵਿਰੁੱਧ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News