ਨਸ਼ੀਲੇ ਪਦਾਰਥਾਂ ਸਮੇਤ 7 ਕਾਬੂ

08/17/2017 4:46:13 AM

ਹੁਸ਼ਿਆਰਪੁਰ,(ਅਸ਼ਵਨੀ)- ਨਸ਼ਿਆਂ ਦੇ ਸੌਦਾਗਰਾਂ ਦੀ ਫੜੋ-ਫੜੀ ਲਈ ਸ਼ੁਰੂ ਕੀਤੀ ਮੁਹਿੰਮ ਦੌਰਾਨ ਪੁਲਸ ਨੇ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਸ. ਪੀ. ਜੇ. ਏਲੀਚੇਲਿਅਨ ਨੇ ਦੱਸਿਆ ਕਿ ਸੀ. ਆਈ. ਏ. ਸਟਾਫ਼ ਦੇ ਮੁਲਾਜ਼ਮਾਂ ਨੇ ਰੂਪਨਗਰ ਵਿਖੇ ਚੈਕਿੰਗ ਦੌਰਾਨ ਮਹਾਵੀਰ ਉਰਫ ਵਿੱਕੀ, ਜਤਿਨ ਤੇ ਗੌਰਵ ਦੇ ਕਬਜ਼ੇ ਵਿਚੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ। 
ਉਨ੍ਹਾਂ ਦੱਸਿਆ ਕਿ ਦੋਸ਼ੀਆਂ ਖਿਲਾਫ਼ ਨਸ਼ਾ ਵਿਰੋਧੀ ਐਕਟ ਦੀ ਧਾਰਾ 21-61-85 ਤਹਿਤ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 
ਇਸੇ ਤਰ੍ਹਾਂ ਥਾਣਾ ਮੇਹਟੀਆਣਾ ਦੀ ਪੁਲਸ ਨੇ ਕਮਲਜੀਤ ਸਿੰਘ ਤੇ ਕੁਲਦੀਪ ਸਿੰਘ ਕੋਲੋਂ ਕ੍ਰਮਵਾਰ 112 ਗ੍ਰਾਮ ਤੇ 90 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ। ਇਕ ਹੋਰ ਪੁਲਸ ਪਾਰਟੀ ਨੇ ਜਸਪ੍ਰੀਤ ਸਿੰਘ ਉਰਫ ਜੱਸਾ ਦੇ ਕਬਜ਼ੇ ਵਿਚੋਂ 105 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ। 
ਇਕ ਹੋਰ ਮਾਮਲੇ 'ਚ ਥਾਣਾ ਟਾਂਡਾ ਦੀ ਪੁਲਸ ਨੇ ਇਕ ਔਰਤ ਰਾਣੀ ਵਾਸੀ ਸ਼ਹਿਬਾਜ਼ਪੁਰ ਦੇ ਕਬਜ਼ੇ ਵਿਚੋਂ 50 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ। ਪੁਲਸ ਗ੍ਰਿਫ਼ਤਾਰ ਦੋਸ਼ੀਆਂ ਕੋਲੋਂ ਪੁੱਛਗਿੱਛ ਕਰ ਰਹੀ ਹੈ।


Related News