ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

Friday, April 21, 2017 7:06 AM
ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਗੋਇੰਦਵਾਲ ਸਾਹਿਬ, (ਪੰਛੀ)— ਪੁਲਸ ਥਾਣਾ ਗੋਇੰਦਵਾਲ ਸਾਹਿਬ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ''ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਹਰਜੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਬਲਦੇਵ ਰਾਜ ਵੱਲੋਂ ਪੁਲਸ ਪਾਰਟੀ ਸਮੇਤ ਕੀਤੀ ਜਾ ਰਹੀ ਗਸ਼ਤ ਦੌਰਾਨ ਪਿੰਡ ਧੂੰਦਾ ਦੇ ਵਾਸੀ ਦਲਬੀਰ ਸਿੰਘ ਬੂਰੀ ਪੁੱਤਰ ਤੇਜਾ ਸਿੰਘ ਪਾਸੋਂ 221 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਦੋਸ਼ੀ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਭਗੌੜਾ ਕਾਬੂ : ਇਸ ਤੋਂ ਇਲਾਵਾ ਇਕ ਹੋਰ ਕੇਸ ''ਚ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਗਏ ਸਰਵਣ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਫਤਿਆਬਾਦ ਨੂੰ ਗ੍ਰਿਫਤਾਰ ਕਰ ਕੇ ਮਾਣਯੋਗ ਅਦਾਲਤ ''ਚ ਪੇਸ਼ ਕੀਤਾ ਗਿਆ ਹੈ। ਥਾਣਾ ਮੁਖੀ ਨੇ ਕਿਹਾ ਕਿ ਇਲਾਕੇ ''ਚ ਨਸ਼ਿਆਂ ਦੇ ਖਾਤਮੇ ਲਈ ਪੁਲਸ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ।



ਕੀ ਇਕ ਜੀਵਨਸਾਥੀ ਲੱਭ ਰਹੇ ਹੋ? ਪੰਜਾਬੀ ਮੈਟਰੀਮੋਨੀ ਵਿਚ ਰਜਿਸਟ੍ਰੇਸ਼ਨ ਮੁਫਤ ਹੈ