ਨਸ਼ੀਲੇ ਪਦਾਰਥ ਸਮੇਤ ਇਕ ਕਾਬੂ

07/17/2017 7:17:07 AM

ਗੁਰਾਇਆ, (ਹੇਮੰਤ)- ਥਾਣਾ ਗੁਰਾਇਆ ਦੀ ਚੌਕੀ ਰੁੜਕਾ ਕਲਾਂ ਦੀ ਪੁਲਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਚੌਕੀ ਰੁੜਕਾ ਕਲਾਂ ਦੇ ਇੰਚਾਰਜ ਏ.ਐੱਸ.ਆਈ. ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਉਨ੍ਹਾਂ ਦਵਿੰਦਰ ਸਿੰਘ ਪੁੱਤਰ ਰਘਵੀਰ ਸਿੰਘ ਵਾਸੀ ਰੁੜਕੀ ਥਾਣਾ ਗੁਰਾਇਆ ਨੂੰ 30 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ। ਉਕਤ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।


Related News