ਨਸ਼ੀਲੇ ਪਦਾਰਥਾਂ ਸਣੇ 3 ਕਾਬੂ

06/27/2017 1:25:41 AM

ਮਲੋਟ,   (ਜੱਜ)-  ਪੁਲਸ ਨੇ ਨਸ਼ੀਲੇ ਪਦਾਰਥਾਂ ਸਮੇਤ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਏ. ਐੱਸ. ਪੀ. ਦੀਪਕ ਪਾਰਿਕ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪੁਲਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕੇਬੰਦੀ ਦੌਰਾਨ ਇਕ ਸਵਿਫਟ ਕਾਰ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਤੇ ਜਦੋਂ ਤਲਾਸ਼ੀ ਲਈ ਤਾਂ ਕਾਰ 'ਚ ਸਵਾਰ ਸਾਗਰ ਕੋਲੋਂ 2 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਤੇ 5 ਗ੍ਰਾਮ ਹੈਰੋਇਨ ਅਤੇ ਨੀਰਜ ਕੁਮਾਰ ਕੋਲੋਂ 4 ਗ੍ਰਾਮ ਹੈਰੋਇਨ ਤੇ 2 ਨਸ਼ੀਲੇ ਇੰਜੈਕਸ਼ਨ ਬਰਾਮਦ ਹੋਏ ।
ਇਸੇ ਤਰ੍ਹਾਂ ਜਸਵੰਤ ਸਿੰਘ ਨੂੰ ਪਿੰਡ ਮੱਲਵਾਲਾ ਕੋਲੋਂ 10 ਗ੍ਰਾਮ ਹੈਰੋਇਨ ਤੇ 830 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ । ਉਕਤ ਫੜੇ ਗਏ ਵਿਅਕਤੀਆਂ ਖਿਲਾਫ ਥਾਣਾ ਸਦਰ ਮਲੋਟ ਵਿਖੇ ਮੁਕੱਦਮਾ ਨੰ. 56 ਤੇ ਥਾਣਾ ਸਿਟੀ ਮਲੋਟ ਵਿਖੇ ਮੁਕੱਦਮਾ ਨੰ. 100 ਦਰਜ ਕਰ ਕੇ ਪੁਲਸ ਵੱਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। 


Related News