500 ਨਸ਼ੀਲੀਆਂ ਗੋਲੀਆਂ ਸਣੇ ਕਾਬੂ

08/18/2017 7:10:51 AM

ਤਰਨਤਾਰਨ,  (ਰਾਜੂ)-  ਸਥਾਨਕ ਪੁਲਸ ਨੇ ਨਸ਼ੀਲੀਆਂ ਗੋਲੀਆਂ ਸਣੇ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਦਿੰਦਿਆਂ ਪੁਲਸ ਚੌਕੀ ਇੰਚਾਰਜ ਏ. ਐੱਸ. ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਵੱਲੋਂ ਗਸਤ ਦੌਰਾਨ ਡਰੇਨ ਪੁਲ ਬਲੇਰ ਵਿਖੇ ਪੈਦਲ ਜਾ ਰਹੇ ਇਕ ਵਿਅਕਤੀ ਜੱਜ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਬਲੇਰ ਕੋਲੋਂ 500 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਸ ਨੇ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


Related News