ਨਸ਼ੀਲੇ ਕੈਪਸੂਲ ਸਮੇਤ ਕਾਬੂ

08/17/2017 12:11:46 AM

ਪਠਾਨਕੋਟ,   (ਸ਼ਾਰਦਾ)-  ਐੱਸ. ਐੱਸ. ਪੀ. ਵਿਵੇਕਸ਼ੀਲ ਸੋਨੀ ਦੇ ਨਿਰਦੇਸ਼ਾਂ 'ਤੇ ਗੈਰ-ਸਮਾਜਿਕ ਅਨਸਰਾਂ ਨੂੰ ਫੜਨ ਲਈ ਚਲਾਈ ਗਈ ਮੁਹਿੰਮ ਤਹਿਤ ਐੱਸ. ਟੀ. ਐੱਫ. ਟੀਮ ਨੇ ਤੂੜੀ ਵਾਲਾ ਚੌਕ ਦੇ ਨਜ਼ਦੀਕ ਲਾਏ ਨਾਕੇ ਦੌਰਾਨ 1 ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ 100 ਨਸ਼ੀਲੇ ਕੈਪਸੂਲ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। 
ਜਾਣਕਾਰੀ ਦਿੰਦਿਆਂ ਟੀਮ ਮੁਖੀ ਭਾਰਤ ਭੂਸ਼ਣ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਸੁਖਦੀਪ ਸਿੰਘ ਉਰਫ਼ ਸੁੱਖਾ ਪੁੱਤਰ ਗੁਰਮੁਖ ਸਿੰਘ ਵਾਸੀ ਪਿੰਡ ਗੁਲੇੜਾ ਵਜੋਂ ਹੋਈ। ਉਨ੍ਹਾਂ ਕਿਹਾ ਕਿ ਏ. ਐੱਸ. ਆਈ. ਹਰਜਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਉਕਤ ਸਥਾਨ 'ਤੇ ਨਾਕਾ ਲਾਇਆ ਹੋਇਆ ਸੀ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਉਪਰੋਕਤ ਮੁਲਜ਼ਮ ਨਸ਼ੀਲੇ ਕੈਪਸੂਲ ਲੈ ਕੇ ਆ ਰਿਹਾ ਹੈ, ਜਿਸ 'ਤੇ ਪੁਲਸ ਨੇ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ ਰੋਕ ਕੇ ਉਸ ਤੋਂ ਤਲਾਸ਼ੀ ਦੌਰਾਨ ਉਪਰੋਕਤ ਮਾਤਰਾ ਵਿਚ ਨਸ਼ੀਲੇ ਕੈਪਸੂਲ ਬਰਾਮਦ ਕੀਤੇ। ਪੁਲਸ ਨੇ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News